ਬਲਾਤਕਾਰ ਦੇ ਦੋਸ਼ ‘ਚ ਉਮਰਕੈਦ ਕੱਟ ਰਹੇ ਬਾਬੇ ਨੂੰ ਹਾਈਕੋਰਟ ਨੇ ਦਿੱਤੀ 6 ਮਹੀਨੇ ਲਈ ਜ਼ਮਾਨਤ

ਰਾਸ਼ਟਰੀ

ਲੜਕੀਆਂ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਉਮਰਕੈਦ ਕੱਟ ਰਹੇ ਬਾਬੇ ਹੁਣ 6 ਮਹੀਨਿਆਂ ਲਈ ਜੇਲ੍ਹ ਵਿਚੋਂ ਬਾਹਰ ਆਵੇਗਾ। ਹਾਈਕੋਰਟ ਵੱਲੋਂ 6 ਮਹੀਨਿਆਂ ਦੀ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ।

ਜੈਪੁਰ, 29 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਲੜਕੀਆਂ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਉਮਰਕੈਦ ਕੱਟ ਰਹੇ ਬਾਬੇ ਹੁਣ 6 ਮਹੀਨਿਆਂ ਲਈ ਜੇਲ੍ਹ ਵਿਚੋਂ ਬਾਹਰ ਆਵੇਗਾ। ਹਾਈਕੋਰਟ ਵੱਲੋਂ 6 ਮਹੀਨਿਆਂ ਦੀ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ। ਰਾਜਸਥਾਨ ਹਾਈਕੋਰਟ ਵੱਲੋਂ ਆਸਾਰਾਮ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਕਾਰਜਕਾਰੀ ਮੁੱਖ ਜੱਜ ਸੰਜੀਵ ਪ੍ਰਕਾਸ਼ ਸ਼ਰਮਾ ਦੀ ਡਿਵੀਜ਼ਨ ਬੈਂਚ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਅੰਤਰਿਮ ਜ਼ਮਾਨਤ ਦਿੱਤੀ ਹੈ।

ਸਿਹਤ ਖਰਾਬ ਹੋਣ ਦਾ ਹਵਾਲਾ ਦਿੰਦੇ ਹੋਏ ਰੈਗੂਲਰ ਜਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ ਸੀ। ਫਿਲਹਾਲ ਆਸਾਰਾਮ ਦਾ ਇਲਾਜ ਇਕ ਨਿੱਜੀ ਹਸਪਤਾਲ ਵਿੱਚ ਚਲ ਰਿਹਾ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਨਵਰੀ ਵਿੱਚ ਸੁਪਰੀਮ ਕੋਰਟ ਨੇ ਆਸਾਰਾਮ ਨੂੰ ਮੈਡੀਕਲ ਗਰਾਉਂਡ ਉਤੇ ਅੰਤਰਿਮ ਜ਼ਮਾਨਤ ਦਿੱਤੀ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।