ਪੰਜਾਬ ਯੂਨੀਵਰਸਿਟੀ ਦੇ ਇੱਕ ਵਿਦਿਆਰਥੀ ਨੇ ਮਰਨ ਵਰਤ ਕੀਤਾ ਸ਼ੁਰੂ, ਪੜ੍ਹੋ ਕੀ ਹੈ ਮਾਮਲਾ

ਪੰਜਾਬ

ਚੰਡੀਗੜ੍ਹ, 29 ਅਕਤੂਬਰ: ਦੇਸ਼ ਕਲਿੱਕ ਬਿਊਰੋ :

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਇੱਕ ਕਾਨੂੰਨ ਦੇ ਵਿਦਿਆਰਥੀ ਨੇ ਵਾਈਸ ਚਾਂਸਲਰ ਦੇ ਦਫ਼ਤਰ ਦੇ ਬਾਹਰ ਮਰਨ ਵਰਤ ਸ਼ੁਰੂ ਕਰ ਦਿੱਤਾ। ਇਹ ਮਰਨ ਵਰਤ ਪੰਜਾਬ ਯੂਨੀਵਰਸਿਟੀ ਵੱਲੋਂ ਦਾਖਲੇ ਤੋਂ ਪਹਿਲਾਂ ਲਾਏ ਜਾ ਰਹੇ ਹਲਫ਼ਨਾਮੇ ਵਿਰੋਧ ‘ਚ ਸ਼ੁਰੂ ਕੀਤਾ ਗਿਆ ਹੈ। ਇਸ ਸੰਬੰਧੀ ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਲੀਗਲ ਸਟੱਡੀਜ਼ ਦੇ ਵਿਦਿਆਰਥੀ ਅਭਿਸ਼ੇਕ ਡਾਗਰ ਨੇ ਐਲਾਨ ਕੀਤਾ ਕਿ ਉਹ ਹਲਫ਼ਨਾਮਾ ਦਾਇਰ ਕਰਨ ਦੇ ਫੈਸਲੇ ਨੂੰ ਵਾਪਿਸ ਲੈਣ ਤੱਕ ਕੁੱਝ ਵੀ ਨਹੀਂ ਖਾਣਗੇ।

ਦਾਸ ਦਈਏ ਕਿ ਹੋਰ ਸੰਗਠਨਾਂ ਨੇ ਵੀ ਵੀਰਵਾਰ ਨੂੰ ਯੂਨੀਵਰਸਿਟੀ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ। ਅਭਿਸ਼ੇਕ ਡਾਗਰ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਸੰਗਠਨ ਨਾਲ ਸਬੰਧਤ ਹਨ ਅਤੇ ਪੰਜਾਬ ਯੂਨੀਵਰਸਿਟੀ ਕੌਂਸਲ ਦੇ ਜਨਰਲ ਸਕੱਤਰ ਹਨ।

ਅਭਿਸ਼ੇਕ ਡਾਗਰ ਨੇ ਕਿਹਾ ਕਿ ਹੁਣ, ਸੰਘਰਸ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸਨੂੰ ਕੋਈ ਵੀ ਵਿਦਿਆਰਥੀ ਬਰਦਾਸ਼ਤ ਨਹੀਂ ਕਰ ਸਕਦਾ। ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਖੁੱਲ੍ਹੇ ਮਾਈਕ ਬੰਦ ਕੀਤੇ ਗਏ ਸਨ, ਅਤੇ ਹੁਣ, ਬੇਲੋੜੀਆਂ ਸ਼ਰਤਾਂ ਲਗਾ ਕੇ, ਯੂਨੀਅਨ ਰਾਜਨੀਤੀ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।