ਚੰਡੀਗੜ੍ਹ, 30 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਬਿਜਲੀ ਖਪਤਕਾਰਾਂ ਨੂੰ ਬਿਜਲੀ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਝਟਕਾ ਦਿੱਤਾ ਗਿਆ ਹੈ। ਬਿਜਲੀ ਦਰਾਂ ਵਿੱਚ ਵਾਧਾ ਕੀਤਾ ਗਿਆ ਹੈ, ਜੋ ਕਿ 1 ਨਵੰਬਰ ਤੋਂ ਲਾਗੂ ਹੋ ਜਾਵੇਗਾ। ਇਹ ਵਾਧਾ ਚੰਡੀਗੜ੍ਹ ਵਿਚ ਕੀਤਾ ਗਿਆ ਹੈ। ਜੁਆਇੰਟ ਇਲੈਕਟਰਸਿਟੀ ਰੇਗੂਲੇਟਰੀ ਕਮਿਸ਼ਨ ਨੇ ਬਿਜਲੀ ਦੀਆਂ ਕੀਮਤਾਂ ਵਿੱਚ 0.94 ਫੀਸਦੀ ਵਧਾ ਦਿੱਤੇ ਹਨ। ਆਰਡਰ ਮੁਤਾਬਕ 5 ਤੋਂ 10 ਪੈਸੇ ਤੱਕ ਵਾਧਾ ਹੋਇਆ ਹੈ।
ਚੰਡੀਗੜ੍ਹ ਪਾਵਰ ਡਿਸਟ੍ਰੀਬਿਊਸ਼ਨ ਲਿਮਿਟਿਡ ਨੇ 7.57 ਫੀਸਦੀ ਬਿਜਲੀ ਦੀਆਂ ਕੀਮਤਾਂ ਵਿੱਚ ਪ੍ਰਸਤਾਵ ਭੇਜਿਆ ਸੀ।






