ਚੰਡੀਗੜ੍ਹ, 31 ਅਕਤੂਬਰ: ਦੇਸ਼ ਕਲਿੱਕ ਬਿਊਰੋ :
ਵਿੱਤ ਮੰਤਰੀ ਪੰਜਾਬ ਹਰਪਾਲ ਚੀਮਾ ਦੀ ਪ੍ਰਧਾਨਗੀ ਹੇਠ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਮਿਤੀ 03.11.2025 ਨੂੰ ਸ਼ਾਮ 4.00 ਵਜੇ ਪੰਜਾਬ ਭਵਨ, ਸੈਕਟਰ 3. ਚੰਡੀਗੜ੍ਹ ਵਿਖੇ ਨਿਸਚਿਤ ਕੀਤੀ ਗਈ ਹੈ। ਇਸ ਮੀਟਿੰਗ ਵਿੱਚ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਦੀਆਂ ਵਿੱਤੀ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਣਾ ਹੈ। ਉਕਤ ਮੀਟਿੰਗ ਦੇ ਸਬੰਧ ਵਿੱਚ ਵੱਖ-ਵੱਖ ਯੂਨੀਅਨਾਂ ਦੀਆਂ ਵਿੱਤੀ ਮੰਗਾਂ ਸਬੰਧੀ ਏਜੰਡੇ ਅਤੇ ਅਪਡੇਟਿਡ ਰਿਪੋਰਟ ਸਮੇਤ ਬੁਲਾਇਆ ਗਿਆ ਹੈ।







