ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਫਾਈਨਲ ਲਈ ਮੀਤ ਹੇਅਰ ਨੇ ਦਿੱਤੀਆਂ ਸ਼ੁਭ ਕਾਮਨਾਵਾਂ

ਖੇਡਾਂ ਪੰਜਾਬ

ਚੰਡੀਗੜ੍ਹ, 31 ਅਕਤੂਬਰ: ਦੇਸ਼ ਕਲਿੱਕ ਬਿਊਰੋ :

ਭਾਰਤੀ ਮਹਿਲਾ ਕ੍ਰਿਕਟ ਟੀਮ ਵੀਰਵਾਰ ਨੂੰ ਆਈ ਸੀ ਸੀ ਮਹਿਲਾ ਇਕ ਰੋਜ਼ਾ ਵਿਸ਼ਵ ਕੱਪ ਦੇ ਦੂਜੇ ਸੈਮੀਫਾਈਨਲ ’ਚ ਸੱਤ ਵਾਰ ਦੀ ਚੈਂਪੀਅਨ ਆਸਟਰੇਲੀਆ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਫਾਈਨਲ ’ਚ ਪਹੁੰਚ ਗਈ ਹੈ। ਹੁਣ ਐਤਵਾਰ ਨੂੰ ਫਾਈਨਲ ’ਚ ਮੇਜ਼ਬਾਨ ਟੀਮ ਦਾ ਸਾਹਮਣਾ ਦੱਖਣੀ ਅਫ਼ਰੀਕਾ ਨਾਲ ਹੋਵੇਗਾ।

ਭਾਰਤ ਦੀ ਇਸ ਜਿੱਤ ਦੇ ਆਪ ਸੰਸਦ ਮੈਂਬਰ ਮੀਤ ਹੇਅਰ ਨੇ ਮਹਿਲਾ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਉਨ੍ਹਾਂ ਨੂੰ ਫ਼ਾਈਨਲ ਲਈ ਸ਼ੁਭ ਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾਉਂਦਿਆਂ ਕਿਹਾ ਕਿ, “ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਕੀਰਤੀਮਾਨ ਸਿਰਜਦਿਆਂ ਸੱਤ ਵਾਰ ਦੀ ਵਿਸ਼ਵ ਚੈਂਪੀਅਨ ਆਸਟਰੇਲੀਆ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਮਹਿਲਾ ਵਿਸ਼ਵ ਕੱਪ ਦੇ ਇਤਿਹਾਸ ਵਿੱਚ ਤੀਜੀ ਵਾਰ ਫ਼ਾਈਨਲ ਵਿੱਚ ਦਾਖਲਾ ਪਾਇਆ। ਇਹ ਸਮੁੱਚੀ ਟੀਮ ਦੀਆਂ ਸਾਂਝੀਆਂ ਕੋਸ਼ਿਸ਼ਾਂ ਦੀ ਜਿੱਤ ਹੈ ਜਿਸ ਨਾਲ 339 ਦਾ ਰਿਕਾਰਡ ਟੀਚਾ ਸਰ ਹੋਇਆ। ਸਮੁੱਚੀ ਟੀਮ ਨੂੰ ਮੁਬਾਰਕਾਂ ਅਤੇ ਫ਼ਾਈਨਲ ਲਈ ਸ਼ੁਭ ਕਾਮਨਾਵਾਂ।”

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।