ਫਿਰੋਜ਼ਪੁਰ ਡਿਵੀਜ਼ਨ ਨੂੰ ਮਿਲੀ ਨਵੀਂ ਵੰਦੇ ਭਾਰਤ ਟ੍ਰੇਨ: ਹਫ਼ਤੇ ਵਿੱਚ 6 ਦਿਨ ਚੱਲੇਗੀ

ਪੰਜਾਬ

ਫਿਰੋਜ਼ਪੁਰ, 2 ਨਵੰਬਰ: ਦੇਸ਼ ਕਲਿੱਕ ਬਿਊਰੋ :

ਪੰਜਾਬ ਦੇ ਫਿਰੋਜ਼ਪੁਰ ਡਿਵੀਜ਼ਨ ਨੂੰ ਇੱਕ ਨਵੀਂ ਵੰਦੇ ਭਾਰਤ ਟ੍ਰੇਨ ਮਿਲਣ ਦੀ ਤਿਆਰੀ ਹੈ। ਇਹ ਟ੍ਰੇਨ 7 ਨਵੰਬਰ ਨੂੰ ਫਿਰੋਜ਼ਪੁਰ ਤੋਂ ਦਿੱਲੀ ਅਤੇ ਦਿੱਲੀ ਤੋਂ ਫਿਰੋਜ਼ਪੁਰ ਨੂੰ ਚੱਲੇਗੀ। ਰੋਜ਼ਾਨਾ 2,000 ਤੋਂ ਵੱਧ ਯਾਤਰੀ ਇਸ ਸੇਵਾ ਦਾ ਲਾਭ ਲੈ ਸਕਣਗੇ।

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ, “ਅਸੀਂ ਫਿਰੋਜ਼ਪੁਰ ਤੋਂ ਦਿੱਲੀ ਲਈ ਵੰਦੇ ਭਾਰਤ ਟ੍ਰੇਨ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ। ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹਾਂ। ਪੰਜਾਬ ਦੇ ਲੋਕ ਹੁਣ 7 ਨਵੰਬਰ ਤੋਂ ਫਿਰੋਜ਼ਪੁਰ ਤੋਂ ਦਿੱਲੀ ਲਈ ਵੰਦੇ ਭਾਰਤ ਟ੍ਰੇਨ ‘ਤੇ ਫਿਰੋਜ਼ਪੁਰ ਤੋਂ ਦਿੱਲੀ ਯਾਤਰਾ ਕਰ ਸਕਣਗੇ। ਇਹ ਟ੍ਰੇਨ ਹਫ਼ਤੇ ਵਿੱਚ 6 ਦਿਨ ਲਗਾਤਾਰ ਚੱਲੇਗੀ।”

ਰਵਨੀਤ ਸਿੰਘ ਬਿੱਟੂ ਨੇ ਕਿਹਾ ਫਿਰੋਜ਼ਪੁਰ-ਪੱਟੀ ਪ੍ਰੋਜੈਕਟ ਸੰਬੰਧੀ ਖੁਸ਼ਖਬਰੀ ਦਾ ਵੀ ਕੁਝ ਦਿਨਾਂ ਵਿੱਚ ਐਲਾਨ ਕੀਤਾ ਜਾਵੇਗਾ। ਪੰਜਾਬ ਵਿੱਚ ਕੋਈ ਵੀ ਰੇਲਵੇ ਪ੍ਰੋਜੈਕਟ ਅਧੂਰਾ ਨਹੀਂ ਰਹੇਗਾ। ਪੰਜਾਬ ਦੇ ਲੋਕਾਂ ਦਾ ਪੈਸਾ ਉਨ੍ਹਾਂ ਦੀਆਂ ਜੇਬਾਂ ਵਿੱਚ ਹੀ ਰਹੇਗਾ। ਮੋਦੀ ਸਰਕਾਰ ਪੰਜਾਬੀਆਂ ਨੂੰ ਸਾਰੀਆਂ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰੇਗੀ। ਹੁਣ, ਜੇ ਲੁਧਿਆਣਾ ਰੇਲਵੇ ਸਟੇਸ਼ਨ ਦੀ ਹੀ ਗੱਲ ਕੀਤੀ ਜਾਵੇ ਤਾਂ ਇੱਕ ਆਧੁਨਿਕ ਸਟੇਸ਼ਨ ਬਣਾਇਆ ਜਾ ਰਿਹਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।