ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਬਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

ਪੰਜਾਬ

ਅੰਮ੍ਰਿਤਸਰ, 3 ਨਵੰਬਰ, ਦੇਸ਼ ਕਲਿਕ ਬਿਊਰੋ :

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੇ ਅਹੁਦੇ ਲਈ ਅੱਜ ਚੋਣ ਹੋ ਗਈ। ਇਹ ਚੋਣ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋ ਰਹੀ ਹੈ। ਅੱਜ ਹੋਈ ਚੋਣ ਵਿੱਚ ਹਰਜਿੰਦਰ ਸਿੰਘ ਧਾਮੀ ਮੁੜ ਪ੍ਰਧਾਨ ਬਣ ਗਏ ਹਨ। ਹਰਜਿੰਦਰ ਸਿੰਘ ਧਾਮੀ 5ਵੀਂ ਵਾਰ ਐਸਜੀਪੀਸੀ ਦੇ ਪ੍ਰਧਾਨ ਬਣੇ ਹਨ। ਅੱਜ ਇੱਥੇ ਜਨਰਲ ਇਜਲਾਸ ਦੌਰਾਨ ਹੋਈ ਚੋਣ ਮੌਕੇ ਪ੍ਰਧਾਨ ਦੇ ਅਹੁਦੇ ਲਈ ਕੁੱਲ 136 ਵੋਟਾਂ ਪਈਆਂ।  ਹਰਜਿੰਦਰ ਸਿੰਘ ਧਾਮੀ ਨੇ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੂੰ ਹਰਾ ਦਿੱਤਾ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 117 ਵੋਟਾਂ ਮਿਲੀਆਂ ਜਦ ਕਿ ਵਿਰੋਧੀ ਧਿਰ ਦੇ ਉਮੀਦਵਾਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੂੰ 18 ਵੋਟਾਂ ਮਿਲੀਆਂ,  ਇਕ ਵੋਟ ਰੱਦ ਹੋ ਗਈ। ਇਸ ਦੇ ਨਾਲ ਹੀ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ ਤੇ ਸ਼ੇਰ ਸਿੰਘ ਮੰਡ ਵਾਲਾ ਜਨਰਲ ਸਕੱਤਰ ਬਣੇ ਹਨ। ਜਨਰਲ ਇਜਲਾਸ ਵਿੱਚ 11 ਮੈਂਬਰੀ ਅੰਤਰਿੰਗ ਕਮੇਟੀ ਲਈ ਮੈਂਬਰ ਚੁਦੇ ਗਏ। ਜਿੰਨਾ ਵਿਚ ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਤੁਗਲਵਾਲਾ, ਸੁਰਜੀਤ ਸਿੰਘ ਕੰਗ, ਗੁਰਪ੍ਰੀਤ ਸਿੰਘ ਝੱਬਰ, ਦਿਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਬਲਦੇਵ ਸਿੰਘ ਕੈਮਪੁਰੀ, ਮੇਜਰ ਸਿੰਘ ਢਿੱਲੋਂ, ਮੰਗਵਿੰਦਰ ਸਿੰਘ ਖਾਪੜਖੇੜੀ, ਜੰਗਬਹਾਦਰ ਸਿੰਘ ਰਾਏ,  ਮਿੱਠੂ ਸਿੰਘ ਕਾਹਨੇਕੇ ਸ਼ਾਮਲ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।