ਨਾਬਾਲਗ ਲੜਕੀ ਲਾਪਤਾ ਮਾਮਲੇ ‘ਚ ਪੰਜਾਬ ਪੁਲਿਸ ਨੇ ਵਰਤੀ ਲਾਪਰਵਾਹੀ, ਅਦਾਲਤ ਵਲੋਂ 4 ਅਫ਼ਸਰਾਂ ਦੀ ਤਨਖਾਹ ਅਟੈਚ ਕਰਨ ਦੇ ਹੁਕਮ

ਪੰਜਾਬ

ਲੁਧਿਆਣਾ, 3 ਨਵੰਬਰ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਪੁਲਿਸ ਦੇ ਅਧਿਕਾਰੀ ਇੱਕ ਨਾਬਾਲਗ ਲੜਕੀ ਦੇ ਘਰੋਂ ਗਾਇਬ ਹੋਣ ਤੋਂ ਬਾਅਦ ਉਸਨੂੰ ਲੱਭਣ ਵਿੱਚ ਅਸਫਲ ਰਹੇ ਅਤੇ ਨਾ ਹੀ ਉਨ੍ਹਾਂ ਨੇ ਮਾਮਲੇ ਵਿੱਚ ਕੋਈ ਠੋਸ ਕਾਰਵਾਈ ਕੀਤੀ। ਇਸ ਤੋਂ ਇਲਾਵਾ, ਉਹ ਕੇਸ ਵਿੱਚ ਲਾਪਰਵਾਹੀ ਵਰਤ ਰਹੇ ਸਨ।ਅਜਿਹਾ ਕਰਨਾ ਉਨ੍ਹਾਂ ਨੂੰ ਮਹਿੰਗਾ ਪਿਆ। ਅਦਾਲਤ ਨੇ ਲਾਪਰਵਾਹੀ ਲਈ ਚਾਰ ਪੁਲਿਸ ਅਧਿਕਾਰੀਆਂ ਦੀਆਂ ਤਨਖਾਹਾਂ ਅਟੈਚ ਕਰਨ ਦੇ ਹੁਕਮ ਦਿੱਤੇ ਹਨ।
ਐਡਵੋਕੇਟ ਰਾਹੁਲ ਨੇ ਮਾਪਿਆਂ ਵੱਲੋਂ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਆਈਓ, ਐਸਐਚਓ ਟਿੱਬਾ, ਐਸਐਚਓ ਸਾਈਬਰ ਸੈੱਲ ਅਤੇ ਏਸੀਪੀ ਲੁਧਿਆਣਾ ਪੂਰਬੀ ਦੀ ਮਾਸਿਕ ਤਨਖਾਹ ਦਾ ਇੱਕ ਤਿਹਾਈ ਹਿੱਸਾ ਅਟੈਚ ਕਰ ਦਿੱਤਾ ਗਿਆ ਹੈ। ਅਦਾਲਤ ਨੇ ਪੁਲਿਸ ਕਮਿਸ਼ਨਰ ਨੂੰ ਨਿਰਦੇਸ਼ ਦਿੱਤੇ ਕਿ ਮਾਮਲੇ ਦੀ ਜਾਂਚ ਇੱਕ ਸਮਰੱਥ ਅਧਿਕਾਰੀ ਤੋਂ ਕਰਵਾਈ ਜਾਵੇ ਅਤੇ ਪੂਰੇ ਮਾਮਲੇ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕੀਤੀ ਜਾਵੇ।
ਵਕੀਲ ਨੇ ਦੱਸਿਆ ਕਿ ਅਧਿਕਾਰੀਆਂ ਨੇ ਅਦਾਲਤ ਨੂੰ ਸਹੀ ਢੰਗ ਨਾਲ ਜਵਾਬ ਨਹੀਂ ਦਿੱਤਾ, ਜਿਸ ਕਾਰਨ ਅਦਾਲਤ ਨੇ ਇਹ ਹੁਕਮ ਜਾਰੀ ਕੀਤਾ ਹੈ। ਅਦਾਲਤ ਨੇ ਹੁਣ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਅਗਲੀ ਤਰੀਕ, 6 ਨਵੰਬਰ ਤੋਂ ਪਹਿਲਾਂ ਆਪਣੇ ਤੌਰ ‘ਤੇ ਵਿਸਤ੍ਰਿਤ ਰਿਪੋਰਟਾਂ ਜਮ੍ਹਾਂ ਕਰਾਉਣ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।