ਬਾਰਾਬੰਕੀ, 4 ਨਵੰਬਰ, ਦੇਸ਼ ਕਲਿੱਕ ਬਿਓਰੋ :
ਟਰੱਕ ਅਤੇ ਕਾਰ ਵਿਚਕਾਰ ਹੋਈ ਭਿਆਨਕ ਟੱਕਰ ਵਿੱਚ 6 ਲੋਕਾਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਉਤਰ ਪ੍ਰਦੇਸ਼ ਦੇ ਬਾਬਾਬੰਕੀ ਜ਼ਿਲ੍ਹੇ ਵਿੱਚ ਵਾਪਰੇ ਇਸ ਭਿਆਨਕ ਸੜਕ ਹਾਦਸੇ ਵਿੱਚ ਕਾਰ ’ਚ ਸਵਾਰ 6 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਟਰੱਕ ਅਤੇ ਅਰਟਿਗਾ ਕਾਰ ਵਿੱਚ ਆਹਮੋ ਸਾਹਮਣੇ ਭਿਆਨਕ ਟੱਕਰ ਹੋ ਗਈ।
ਜਾਣਕਾਰੀ ਮੁਤਾਬਕ ਇਹ ਘਟਨਾ ਦੇਵਾ ਥਾਣਾ ਦੇ ਕੁਤਲੂਪੁਰ ਕਲਿਆਣੀ ਨਦੀ ਪੁਲ ਦੇ ਸਾਹਮਣੇ ਦੀ ਹੈ। ਹਾਦਸੇ ਵਿੱਚ ਸ਼ਿਕਾਰ ਹੋਈ ਅਰਟਿੰਗਾ ਕਾਰ ਬਾਰਾਬੰਕੀ ਵੱਲੋਂ ਫਤਿਹਪੁਰ ਵੱਲ ਜਾ ਰਹੀ ਸੀ। ਉਸ ਸਮੇਂ ਇਕ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ। ਕਾਰ ਡਰਾਈਵਰ ਸ੍ਰੀਕਾਂਤ ਸ਼ੁਕਲਾ ਸਮੇਤ 6 ਲੋਕਾਂ ਦੀ ਮੌਕੇ ਉਤੇ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਜਿੰਨਾਂ ਦਾ ਹਸਪਤਾਲ ਵਿਚ ਇਲਾਜ ਚਲ ਰਿਹਾ ਹੈ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ।




