ਕਿਹਾ, ਤੁਹਾਡੇ ਆਉਣ ਦੀ ਬੇਸਬਰੀ ਨਾਲ ਉਡੀਕ
ਚੰਡੀਗੜ੍ਹ, 4 ਨਵੰਬਰ, ਦੇਸ਼ ਕਲਿੱਕ ਬਿਓਰੋ :
ਵਿਸ਼ਵ ਵਰਲਡ ਕੱਪ ਜੇਤੂ ਭਾਰਤੀ ਮਹਿਲਾ ਕ੍ਰਿਕਟ ਟੀਮ ਦੀਆਂ ਖਿਡਾਰਣਾਂ ਨਾਲ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੱਲਬਾਤ ਕੀਤੀ। ਵੀਡੀਓ ਕਾਨਫਰੰਸ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਪਤਾਨ ਹਰਮਨ ਕੌਰ, ਅਮਨਜੋਤ ਕੌਰ ਤੇ ਹਰਲੀਨ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਆਉਣ ਉਤੇ ਤੁਹਾਡਾ ਸਨਮਾਨ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਨੂੰ ਤੁਹਾਡੇ ਉਤੇ ਮਾਣ ਹੈ ਤੁਸੀਂ ਪੰਜਾਬ ਦਾ ਸਿਰ ਉਚਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਤੁਸੀਂ ਪੰਜਾਬ ਦੀਆਂ ਧੀਆਂ ਲਈ ਪ੍ਰੇਰਨਾਦਾਇਕ ਹੋ।




