ਦਲਿਤ ਭਾਈਚਾਰੇ ਬਾਰੇ ਟਿੱਪਣੀ ਕਰਕੇ ਬੁਰੇ ਫਸੇ ਰਾਜਾ ਵੜਿੰਗ, SC ਕਮਿਸ਼ਨ ਨੇ ਕੀਤਾ ਤਲਬ 

Punjab ਚੰਡੀਗੜ੍ਹ ਪੰਜਾਬ ਰਾਸ਼ਟਰੀ

ਚੰਡੀਗੜ੍ਹ, 4 ਨਵੰਬਰ, ਦੇਸ਼ ਕਲਿਕ ਬਿਊਰੋ :

ਤਰਨਤਾਰਨ ਉਪ ਚੋਣ ਲਈ ਪ੍ਰਚਾਰ ਰੈਲੀ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਵੱਲੋਂ ਦਲਿਤ ਭਾਈਚਾਰੇ ਬਾਰੇ ਕੀਤੀ ਗਈ ਟਿੱਪਣੀ ਦਾ ਵਿਵਾਦ ਇੰਨਾ ਵੱਧ ਗਿਆ ਹੈ ਕਿ ਐਸਸੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਬੀਰ ਗੜ੍ਹੀ ਨੇ ਬੂਟਾ ਸਿੰਘ ਲਈ ਵਰਤੇ ਗਏ ਸ਼ਬਦਾਂ ਲਈ ਅਮਰਿੰਦਰ ਰਾਜਾ ਵੜਿੰਗ ਨੂੰ ਸੂ ਮੋਟੋ ਨੋਟਿਸ ਭੇਜਿਆ ਹੈ ਅਤੇ 6 ਨਵੰਬਰ ਤੱਕ ਜਵਾਬ ਮੰਗਿਆ ਹੈ।

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਕਾਂਗਰਸ ਨੇ ਦੇਸ਼ ਦਾ ਗ੍ਰਹਿ ਮੰਤਰੀ ਅਜਿਹੇ ਵਿਅਕਤੀ ਨੂੰ ਬਣਾਇਆ ਜੋ ਕਾਲੇ ਰੰਗ ਦਾ ਸੀ ਤੇ ਪੱਠੇ ਕੁਤਰਦਾ ਹੁੰਦਾ ਸੀ।ਇਸ ਟਿੱਪਣੀ ‘ਤੇ ਵਿਵਾਦ ਇਸ ਹੱਦ ਤੱਕ ਵਧ ਗਿਆ ਕਿ ਪੰਜਾਬ ਐਸਸੀ ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੇ ਇਸਦਾ ਨੋਟਿਸ ਲਿਆ ਅਤੇ ਰਾਜਾ ਵੜਿੰਗ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ।

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਭਾਰਤ ਦੇ ਸਾਬਕਾ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਬਾਰੇ ਕੀਤੀ ਗਈ ਇਤਰਾਜ਼ਯੋਗ ਟਿੱਪਣੀ ‘ਤੇ ਸਖ਼ਤ ਇਤਰਾਜ਼ ਜਤਾਇਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਸੂਬਾਈ ਬੁਲਾਰੇ ਅਤੇ ਫਗਵਾੜਾ ਵਿਧਾਨ ਸਭਾ ਹਲਕਾ ਇੰਚਾਰਜ ਹਰਨੂਰ ਸਿੰਘ ਹਰਜੀ ਮਾਨ ਨੇ ਇਸ ਟਿੱਪਣੀ ਦਾ ਗੰਭੀਰ ਨੋਟਿਸ ਲੈੰਦਿਆਂ ਕਿਹਾ ਕਿ ਰਾਜਾ ਬਡਿੰਗ ਵਰਗੇ ਘਟੀਆ ਲੋਕ ਮਰਹੂਮ ਬੂਟਾ ਸਿੰਘ ਦੇ ਪੈਰਾਂ ਦੀ ਧੂੜ ਦੇ ਬਰਾਬਰ ਵੀ ਨਹੀਂ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।