SC ਕਮਿਸ਼ਨ ਨੇ ਜ਼ਿਲ੍ਹਾ ਚੋਣ ਅਫਸਰ ਕਮ-ਡੀਸੀ ਨੂੰ ਪੁੱਛਿਆ ਰਾਜਾ ਵੜਿੰਗ ਨੂੰ ਤੜੀਪਾਰ ਕਿਉਂ ਨਹੀਂ ਭੇਜਿਆ ?

ਪੰਜਾਬ

ਚੰਡੀਗੜ੍ਹ, 4 ਨਵੰਬਰ: ਦੇਸ਼ ਕਲਿੱਕ ਬਿਊਰੋ :

ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਜ਼ਿਲ੍ਹਾ ਤਰਨਤਾਰਨ ਦੇ ਜ਼ਿਲ੍ਹਾ ਚੋਣ ਅਫਸਰ ਕਮ-ਡੀਸੀ ਇੱਕ ਪੱਤਰ ਜਾਰੀ ਕੀਤਾ ਹੈ ਕਿ ਜਿਸ ‘ਚ ਉਨ੍ਹਾਂ ਤੋਂ ਪੁੱਛਿਆ ਗਿਆ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਤੜੀਪਾਰ ਕਿਉਂ ਨਹੀਂ ਕੀਤਾ ਗਿਆ ਹੈ। ਦੱਸ ਦਈਏ ਕਿ ਇਹ ਜੁਆਬ ਤਰਨਤਾਰਨ ਦੇ ਡੀਸੀ ਨੂੰ ਖੁਦ ਪੇਸ਼ ਹੋ ਕੇ ਦੇਣਾ ਪਏਗਾ ਕਿ ਇਹ ਕਾਰਵਾਈ ਕਿਉਂ ਨਹੀਂ ਕੀਤੀ ਗਈ।

SC ਕਮਿਸ਼ਨ ਨੇ ਅੱਗੇ ਕਿਹਾ ਕਿ ਉਪਰੋਕਤ ਕੇਸ ਸਬੰਧੀ ਮਿਤੀ 4/11/25 ਨੂੰ ਸਹਾਇਕ ਰਿਟਰਨਿੰਗ ਅਫਸਰ-ਕਮ-ਨਾਇਬ ਤਹਿਸੀਲਦਾਰ ਜਸਵਿੰਦਰ ਸਿੰਘ ਵੱਲੋਂ ਜਵਾਬ ਤਸੱਲੀਬਖਸ਼ ਨਹੀਂ ਪਾਇਆ ਗਿਆ ਅਤੇ ਰਿਟਰਨਿੰਗ ਅਫਸਰ-ਕਮ-SDM ਦੀ ਗੈਰ-ਹਾਜ਼ਰੀ ਦੇ ਮੱਦੇ ਨਜਰ ਕਮਿਸ਼ਨ ਨੇ ਚਾਹਿਆ ਹੈ ਕਿ ਅਮਰਿੰਦਰ ਸਿੰਘ ਬਰਾੜ ਉਰਫ ਰਾਜਾ ਵੜਿੰਗ ਦੇ ਖਿਲਾਫ ਕਾਨੂੰਨੀ ਕਾਰਵਾਈ ਕਰਦੇ ਹੋਏ ਰਿਪੋਰਟ ਪੇਸ਼ ਕੀਤੀ ਜਾਵੇ। ਉਹਨਾਂ ਨੂੰ ਜ਼ਿਲ੍ਹੇ ਦੀ ਹੱਦ ਤੋਂ ਤੜੀ ਪਾਰ ਕਿਉਂ ਨਹੀਂ ਕੀਤਾ ਗਿਆ ਜੋ ਚੋਣ ਮੁਹਿੰਮ ਦੇ ਦੌਰਾਨ ਅਨੁਸੂਚਿਤ ਜਾਤੀ ਵਰਗਾਂ ਦੀ ਜਾਤੀ ਮਜਹਬੀ ਸਿੱਖ ਭਾਈਚਾਰਾ ਅਤੇ ਭਾਈਚਾਰੇ ਦੇ ਵੱਡੇ ਮਰਹੂਮ ਆਗੂ ਸਰਦਾਰ ਬੂਟਾ ਸਿੰਘ ਬਾਰੇ ਬੋਲ-ਕਬੋਲ ਬੋਲ ਰਹੇ ਹਨ।

ਰਿਟਰਨਿੰਗ ਅਫਸਰ-ਕਮ-SDM ਦੀ ਗੈਰ-ਹਾਜ਼ਰੀ ਦੇ ਮੱਦੇ ਨਜਰ ਅਤੇ ਮਾਡਲ ਕੋਡ ਆਫ ਕੰਡਕਟ ਅਨੁਸਾਰ ਕੀਤੀ ਗਈ ਕਾਰਵਾਈ ਰਿਪੋਰਟ ਜ਼ਿਲ੍ਹਾ ਚੋਣ ਅਫਸਰ ਕਮ-ਡਿਪਟੀ ਕਮਿਸ਼ਨਰ ਨੂੰ ਨਿੱਜੀ ਪੱਧਰ ਉੱਤੇ ਮਿਤੀ 6/11/25 ਨੂੰ ਸਮਾਂ 10 ਵਜੇ ਸਵੇਰੇ ਰੂਲ ਬੁੱਕ ਸਮੇਤ ਤਲਬ ਕੀਤਾ ਜਾਂਦਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।