ਸਪੀਕਰ ਵੱਲੋਂ ਸਮੁੱਚੇ ਪੰਜਾਬੀਆਂ ਨੂੰ ਗੁਰਪੁਰਬ ਦੀ ਵਧਾਈ

ਪੰਜਾਬ

ਚੰਡੀਗੜ੍ਹ, 4 ਨਵੰਬਰ : ਦੇਸ਼ ਕਲਿੱਕ ਬਿਊਰੋ :

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਅਵਸਰ ‘ਤੇ ਪੰਜਾਬ ਦੇ ਲੋਕਾਂ ਤੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ।

ਸੰਧਵਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਦਇਆ ਭਾਵਨਾ, ਏਕਤਾ, ਸਮਾਨਤਾ ਅਤੇ ਨਿਰਸਵਾਰਥ ਸੇਵਾ ਦੀਆਂ ਸਿੱਖਿਆਵਾਂ ਸਦੀਵੀਂ ਹਨ। ਉਨ੍ਹਾਂ ਦਾ “ਏਕ ਓਂਕਾਰ” ਦਾ ਸੰਦੇਸ਼ ਸਮੁੱਚੀ ਮਨੁੱਖਤਾ ਨੂੰ ਸਦਭਾਵਨਾ ਅਤੇ ਚੰਗਿਆਈ ਦੇ ਰਾਹ ‘ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ।

ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਾਨੂੰ ਮਨੁੱਖਤਾ ਅਤੇ ਦਇਆ ਭਾਵਨਾ ਨਾਲ ਜੀਵਨ ਜਿਉਣ ਅਤੇ ਹੋਰਨਾਂ ਪ੍ਰਤੀ ਹਮਦਰਦੀ ਰੱਖਣ ਦਾ ਮਾਰਗ ਦਿਖਾਉਂਦੀਆਂ ਹਨ, ਜਿਨ੍ਹਾਂ ਨੇ ਸਾਨੂੰ ਉਪਦੇਸ਼ ਦਿੱਤਾ ਕਿ ਅਸੀਂ ਸਾਰੇ ਇੱਕੋ ਪਰਮਾਤਮਾ ਦੇ ਬੱਚੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਆਪਣੇ ਜੀਵਨ ਵਿੱਚ ਗੁਰੂ ਸਾਹਿਬ ਦੁਆਰਾ ਦਿਖਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।