ਪਰਾਲੀ ਲੱਦੇ ਟਰੈਕਟਰ-ਟਰਾਲੀ ਤੇ ਮੋਟਰਸਾਈਕਲ ਵਿਚਕਾਰ ਟੱਕਰ, ਦੋ ਨੌਜਵਾਨਾਂ ਦੀ ਮੌਤ 

Punjab

ਅਬੋਹਰ, 4 ਨਵੰਬਰ, ਦੇਸ਼ ਕਲਿਕ ਬਿਊਰੋ :

ਅਬੋਹਰ–ਗੰਗਾਨਗਰ ਰੋਡ ’ਤੇ ਪਿੰਡ ਗਿੱਦੜਾਂਵਾਲੀ ਜਾਖੜ ਫਾਰਮ ਦੇ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ, ਇਹ ਹਾਦਸਾ ਝੋਨੇ ਦੀ ਪਰਾਲੀ ਨਾਲ ਲੱਦੀ ਟਰੈਕਟਰ-ਟਰਾਲੀ ਅਤੇ ਮੋਟਰਸਾਈਕਲ ਵਿਚਕਾਰ ਹੋਈ ਜ਼ਬਰਦਸਤ ਟੱਕਰ ਦੌਰਾਨ ਵਾਪਰਿਆ।

ਇਸ ਦਰਦਨਾਕ ਹਾਦਸੇ ਵਿੱਚ ਬਾਈਕ ਸਵਾਰ ਦੋ ਨੌਜਵਾਨਾਂ ਦੀ ਮੌਤ ਮੌਕੇ ’ਤੇ ਹੀ ਹੋ ਗਈ। ਮੌਕੇ ਤੋਂ ਮਿਲੀ ਵੀਡੀਓ ਇਸ ਵੇਲੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਗਵਾਹਾਂ ਦੇ ਮੁਤਾਬਕ, ਹਾਦਸੇ ਦੀ ਸੂਚਨਾ ਤੁਰੰਤ 108 ਐਂਬੂਲੈਂਸ ਨੂੰ ਦਿੱਤੀ ਗਈ ਸੀ, ਪਰ ਐਂਬੂਲੈਂਸ ਕਰੀਬ 55 ਮਿੰਟ ਦੀ ਦੇਰੀ ਨਾਲ ਪਹੁੰਚੀ।ਉਸ ਸਮੇਂ ਤੱਕ ਦੋਵੇਂ ਨੌਜਵਾਨਾਂ ਦੀ ਜਾਨ ਜਾ ਚੁੱਕੀ ਸੀ।ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।