ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਭੰਗ ਕਰਨ ਦਾ ਨੋਟੀਫਿਕੇਸ਼ਨ ਲਿਆ ਵਾਪਸ

ਪੰਜਾਬ

ਚੰਡੀਗੜ੍ਹ, 5 ਨਵੰਬਰ, ਦੇਸ਼ ਕਲਿੱਕ ਬਿਓਰੋ :

ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਭੰਗ ਕਰਨ ਦਾ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ ਹੁਣ ਵਾਪਸ ਲਿਆ ਲਿਆ ਹੈ। ਬੀਤੇ ਦਿਨੀਂ ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਤੋਂ ਬਾਅਦ ਪੰਜਾਬ ਵਿੱਚ ਵੱਡੇ ਪੱਧਰ ਉਤੇ ਵਿਰੋਧ ਹੋ ਰਿਹਾ ਸੀ। ਪੰਜਾਬ ਯੂਨੀਵਰਸਿਟੀ ਵਿੱਚ ਵੀ ਵਿਦਿਆਰਥੀਆਂ ਵੱਲੋਂ ਇਸ ਸਬੰਧੀ ਸੰਘਰਸ਼ ਵਿੱਢ ਦਿੱਤਾ ਗਿਆ ਸੀ। ਹੁਣ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਭੰਗ ਕਰਨ ਦਾ ਫੈਸਲਾ ਰੱਦ ਕਰ ਦਿੱਤਾ ਹੈ।

ਸੈਨੇਟ ਤੇ ਸਿੰਡੀਕੇਟ ਭੰਗ ਕਰਨ ਦੇ ਫੈਸਲੇ ਵਿਰੁੱਧ ਜਿਥੇ ਸਾਰੀਆਂ ਸਿਆਸੀ ਪਾਰਟੀਆਂ ਇਸ ਦਾ ਵਿਰੋਧ ਕਰ ਰਹੀਆਂ ਸਨ, ਉਥੇ ਵਿਦਿਆਰਥੀ ਵੀ ਇਸ ਖਿਲਾਫ਼ ਸਨ। ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣ ਦਾ ਫੈਸਲਾ ਕੀਤਾ ਗਿਆ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।