ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਖਿਲਾਫ FIR ਦਰਜ

ਪੰਜਾਬ

ਕਪੂਰਥਲਾ, 5 ਨਵੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਬੀਤੇ ਦਿਨੀ ਰਾਜਾ ਵੜਿੰਗ ਵੱਲੋਂ ਸਵਰਗੀ ਸਾਬਕਾ ਮੰਤਰੀ ਬੂਟਾਂ ਸਿੰਘ ਨੂੰ ਲੈ ਕੇ ਟਿੱਪਣੀ ਕੀਤੀ ਗਈ ਸੀ, ਜਿਸ ਤੋਂ ਬਾਅਦ ਲਗਾਤਾਰ ਉਸਦਾ ਵਿਰੋਧ ਕੀਤਾ ਜਾ ਰਿਹਾ ਹੈ। ਰਾਜਾ ਵੜਿੰਗ ਖਿਲਾਫ ਬੂਟਾ ਸਿੰਘ ਦੇ ਪੁੱਤ ਸਰਬਜੋਤ ਸਿੰਘ ਸਿੱਧੂ ਵੱਲੋਂ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਸੀ। ਹੁਣ ਕਪੂਰਥਲਾ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ।

ਰਾਜਾ ਵੜਿੰਗ ਵਿਰੁੱਧ ਐਸਸੀ ਐਸ ਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਬੂਟਾ ਸਿੰਘ ਨੂੰ ਲੈ ਕੇ ਰਾਜਾ ਵੜਿੰਗ ਵੱਲੋਂ ਕੀਤੀ ਗਈ ਟਿੱਪਣੀ ਤੋਂ ਬਾਅਦ ਐਸ ਸੀ ਕਮਿਸ਼ਨ ਵੱਲੋਂ ਵੀ ਸਖਤ ਸਟੈਂਡ ਲਿਆ ਗਿਆ ਸੀ। ਰਾਜਾ ਵੜਿੰਗ ਨੂੰ ਤਲਬ ਕੀਤਾ ਗਿਆ ਹੈ। ਤਰਨਤਾਰਨ ਦੇ ਡਿਪਟੀ ਕਮਿਸ਼ਨਰ ਨੂੰ ਤੋਂ ਵੀ ਇਸ ਸਬੰਧੀ ਜਵਾਬ ਮੰਗਿਆ ਗਿਆ ਹੈ। ਰਾਜਨੀਤਿਕ ਪਾਰਟੀਆਂ ਵੱਲੋਂ ਵੀ ਰਾਜਾ ਵੜਿੰਗ ਦੇ ਬਿਆਨ ਦੀ ਨਿਖੇਧੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਇਸ ਸਬੰਧੀ ਰਾਜਾ ਵੜਿੰਗ ਨੇ ਵੀ ਆਪਣਾ ਸਪੱਸ਼ਟੀਕਰਨ ਦਿੱਤਾ ਹੈ ਅਤੇ ਮੁਆਫੀ ਮੰਗੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।