ਵਿਧਾਇਕਾ ਅਨਮੋਲ ਗਗਨ ਮਾਨ 4 ਸਾਲ ਪੁਰਾਣੇ ਮਾਮਲੇ ‘ਚ ਬਰੀ, ਅਦਾਲਤ ਨੇ ਸੁਣਾਇਆ ਫੈਸਲਾ

Punjab ਚੰਡੀਗੜ੍ਹ

ਚੰਡੀਗੜ੍ਹ, 5 ਨਵੰਬਰ, ਦੇਸ਼ ਕਲਿਕ ਬਿਊਰੋ :

ਖਰੜ ਤੋਂ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਅਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੂੰ ਚੰਡੀਗੜ੍ਹ ਦੀ ਅਦਾਲਤ ਨੇ 4 ਸਾਲ ਪੁਰਾਣੇ ਮਾਮਲੇ ‘ਚੋਂ ਬਰੀ ਕਰ ਦਿੱਤਾ ਹੈ।

ਮਾਨ ‘ਤੇ ਪੁਲਿਸ ਅਧਿਕਾਰੀਆਂ ‘ਤੇ ਹਮਲਾ ਕਰਨ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਲਗੇ ਸਨ। ਪਰ ਅਦਾਲਤ ਨੇ ਕਿਹਾ ਕਿ ਮਾਮਲੇ ਵਿੱਚ ਸਬੂਤ ਪੂਰੇ ਨਹੀਂ ਹਨ, ਜਿਸ ਕਾਰਨ ਉਨ੍ਹਾਂ ਨੂੰ ਰਿਹਾਈ ਦਿੱਤੀ ਗਈ।

ਇਸ ਮਾਮਲੇ ਵਿੱਚ ‘ਆਪ’ ਦੇ ਚੰਡੀਗੜ੍ਹ ਇੰਚਾਰਜ ਡਾ. ਸੰਨੀ ਆਹਲੂਵਾਲੀਆ, ਰਾਜਵਿੰਦਰ ਗਿੱਲ ਅਤੇ ਅਰਸ਼ਦੀਪ ਸਿੰਘ ਨੂੰ ਵੀ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ ਹੈ।

ਇਹ ਫੈਸਲਾ ਚੰਡੀਗੜ੍ਹ ਦੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (ਸੀਜੇਐਮ) ਸਚਿਨ ਯਾਦਵ ਦੀ ਅਦਾਲਤ ਵੱਲੋਂ ਸੁਣਾਇਆ ਗਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।