ਆਮ ਆਦਮੀ ਪਾਰਟੀ ਦਾ ਵਫ਼ਦ ਅੱਜ ਰਾਜਪਾਲ ਨੂੰ ਮਿਲੇਗਾ 

Punjab ਚੰਡੀਗੜ੍ਹ

ਚੰਡੀਗੜ੍ਹ, 6 ਨਵੰਬਰ, ਦੇਸ਼ ਕਲਿਕ ਬਿਊਰੋ :

ਆਮ ਆਦਮੀ ਪਾਰਟੀ ਦਾ ਇੱਕ ਵਫ਼ਦ ਅੱਜ ਦੁਪਹਿਰ 12 ਵਜੇ ਰਾਜਪਾਲ ਨੂੰ ਮਿਲੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਫ਼ਦ ਦੀ ਅਗਵਾਈ ਕਰਨਗੇ। ਇਹ ਵਫ਼ਦ ਕੇਂਦਰ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦੇ ਮੁੱਦੇ ‘ਤੇ ਰਾਜਪਾਲ ਨਾਲ ਚਰਚਾ ਕਰੇਗਾ। ਪੰਜਾਬ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਵੀ ਇਸ ਵਫ਼ਦ ਦੇ ਨਾਲ ਹੋਣਗੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਲ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਵਿਧਾਇਕ ਦਿਨੇਸ਼ ਚੱਢਾ, ਗੋਲਡੀ ਕੰਬੋਜ, ਦਵਿੰਦਰ ਸਿੰਘ ਲਾਡੀ ਅਤੇ ਪੰਜਾਬ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਰਵਿੰਦਰ ਸਿੰਘ ਧਾਲੀਵਾਲ ਅਤੇ ਆਈ.ਪੀ. ਸਿੱਧੂ ਵੀ ਹੋਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।