ਮੁੱਖ ਮੰਤਰੀ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਹਰਮੀਤ ਸੰਧੂ ਦੇ ਹਕ ਵਿੱਚ ਤਰਨਤਾਰਨ ਦੇ ਪਿੰਡਾਂ ‘ਚ ਕੀਤਾ ਪ੍ਰਚਾਰ

ਪੰਜਾਬ

 ਸੰਧੂ ਨੇ ਡਾ. ਗੁਰਪ੍ਰੀਤ ਕੌਰ ਦਾ ਕੀਤਾ ਧੰਨਵਾਦ, ਕਿਹਾ- ਪਿੰਡ ਮੁਗਲ ਚੱਕ ਤੇ ਬੀਹਲਾ ਦੇ ਲੋਕ ‘ਆਪ’ ਦੇ ਕੰਮਾਂ ‘ਤੇ ਮੋਹਰ ਲਾਉਣਗੇ

ਤਰਨਤਾਰਨ, 6 ਨਵੰਬਰ, ਦੇਸ਼ ਕਲਿੱਕ ਬਿਓਰੋ ;

ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਅੱਜ ਤਰਨਤਾਰਨ ਦੇ ਵੱਖ-ਵੱਖ ਪਿੰਡਾਂ ਵਿੱਚ ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਡਾ. ਗੁਰਪ੍ਰੀਤ ਕੌਰ ਨੇ  ਪਿੰਡ ਮੁਗਲ ਚੱਕ ਅਤੇ ਬੀਹਲਾ ਵਿਖੇ ਦੌਰਾ ਕੀਤਾ ਅਤੇ ਵੱਖ-ਵੱਖ ਥਾਵਾਂ ‘ਤੇ ਲੋਕਾਂ, ਖਾਸ ਕਰਕੇ ਬੀਬੀਆਂ ਅਤੇ ਭੈਣਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ‘ਆਪ’ ਸਰਕਾਰ ਦੀਆਂ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਤਰੱਕੀ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਲੋਕਾਂ ਨੇ ‘ਆਪ’ ਸਰਕਾਰ ਦੇ ਕੰਮਾਂ ‘ਤੇ ਪੂਰੀ ਤਸੱਲੀ ਪ੍ਰਗਟਾਈ। ਲੋਕਾਂ ਨੇ  ਕਿਹਾ ਕਿ ਉਹ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਪਾਰਟੀ ਨੂੰ ਮੁੜ ਮੌਕਾ ਦੇਣ ਦਾ ਪੂਰਾ ਮਨ ਬਣਾਈ ਬੈਠੇ ਹਨ।

ਇਸ ਭਰਵੇਂ ਹੁੰਗਾਰੇ ‘ਤੇ ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਡਾ. ਗੁਰਪ੍ਰੀਤ ਕੌਰ ਦਾ ਤਰਨਤਾਰਨ ਪਹੁੰਚਣ ‘ਤੇ  ਧੰਨਵਾਦ ਕੀਤਾ। ਸੰਧੂ ਨੇ ਕਿਹਾ ਕਿ ਲੋਕਾਂ ਦਾ ਉਤਸ਼ਾਹ ਦੱਸਦਾ ਹੈ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਖੁਸ਼ ਹਨ। ਉਨ੍ਹਾਂ ਕਿਹਾ ਕਿ ਪਿੰਡ ਮੁਗਲ ਚੱਕ ਅਤੇ ਬੀਹਲਾ ਦੇ ਲੋਕਾਂ ਨੇ ਜੋ ਪਿਆਰ ਦਿੱਤਾ ਹੈ, ਉਹ ਸਾਬਤ ਕਰਦਾ ਹੈ ਕਿ ਤਰਨਤਾਰਨ ਦੇ ਲੋਕ 11 ਨਵੰਬਰ ਨੂੰ ‘ਆਪ’ ਦੇ ਹੱਕ ਵਿੱਚ ਵੱਡਾ ਫਤਵਾ ਦੇਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।