ਵੱਡੀ ਖ਼ਬਰ: ਸਾਬਕਾ ਡੀਆਈਜੀ ਭੁੱਲਰ ਦਾ ਸੀਬੀਆਈ ਨੂੰ ਮੁੜ ਮਿਲਿਆ ਰਿਮਾਂਡ: ਕ੍ਰਿਸ਼ਨੂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ

ਪੰਜਾਬ

ਚੰਡੀਗੜ੍ਹ, 6 ਨਵੰਬਰ: ਦੇਸ਼ ਕਲਿੱਕ ਬਿਊਰੋ :

ਪੰਜਾਬ ਵਿੱਚ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਫੜੇ ਗਏ ਸਾਬਕਾ ਡੀਆਈਜੀ ਹਰਚਰਨ ਭੁੱਲਰ ਨੂੰ ਸੀਬੀਆਈ ਨੇ 5 ਦਿਨਾਂ ਲਈ ਦੁਬਾਰਾ ਰਿਮਾਂਡ ‘ਤੇ ਲੈ ਲਿਆ ਹੈ। ਵੀਰਵਾਰ ਨੂੰ ਭੁੱਲਰ ਨੂੰ ਉਸਦੇ ਵਿਚੋਲੇ ਕ੍ਰਿਸ਼ਨੂ ਸਮੇਤ ਚੰਡੀਗੜ੍ਹ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਸੁਣਵਾਈ ਕਰਦਿਆਂ ਸੀਬੀਆਈ ਨੂੰ ਭੁੱਲਰ ਦਾ ਮੁੜ ਰਿਮਾਂਡ ਦਿੱਤਾ। ਉੱਥੇ ਹੀ ਅਦਾਲਤ ਨੇ ਕ੍ਰਿਸ਼ਨੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਸੁਣਵਾਈ ਦੌਰਾਨ, ਭੁੱਲਰ ਦੇ ਵਕੀਲ ਨੇ ਉਸਨੂੰ ਜੇਲ੍ਹ ਵਿੱਚ ਮਿਲਣ ਲਈ ਪਟੀਸ਼ਨ ਦਾਇਰ ਕੀਤੀ, ਜਿਸ ਤੋਂ ਬਾਅਦ ਅਦਾਲਤ ਨੇ ਹੁਕਮ ਦਿੱਤਾ ਕਿ ਭੁੱਲਰ ਹਰ ਰੋਜ਼ ਸ਼ਾਮ 4 ਤੋਂ 5 ਵਜੇ ਦੇ ਵਿਚਕਾਰ ਆਪਣੇ ਵਕੀਲ ਨਾਲ ਮਿਲ ਸਕਦਾ ਹੈ।

ਇਸ ਤੋਂ ਪਹਿਲਾਂ, ਭੁੱਲਰ ਦੇ ਵਕੀਲ ਨੇ ਰਿਮਾਂਡ ਦਾ ਵਿਰੋਧ ਕੀਤਾ। ਉਸਨੇ ਕਿਹਾ ਕਿ ਸੀਬੀਆਈ ਪੰਜਾਬ ਵਿੱਚ ਦਾਖਲ ਨਹੀਂ ਹੋ ਸਕਦੀ ਅਤੇ ਉਸਦੀ ਗ੍ਰਿਫਤਾਰੀ ਗੈਰ-ਕਾਨੂੰਨੀ ਹੈ।

ਇਸ ਦੌਰਾਨ, ਸੀਬੀਆਈ ਦੇ ਵਕੀਲ ਨੇ ਕਿਹਾ ਕਿ ਦੋ ਮਹੀਨਿਆਂ ਵਿੱਚ, ਸਾਬਕਾ ਡੀਆਈਜੀ ਹਰਚਰਨ ਭੁੱਲਰ ਦੇ ਖਾਤੇ ਵਿੱਚ 32 ਲੱਖ ਰੁਪਏ ਆਏ, ਜਦੋਂ ਕਿ ਉਸਦੀ ਤਨਖਾਹ ਇੰਨੀ ਜ਼ਿਆਦਾ ਨਹੀਂ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।