ਮੌੜ ਮੰਡੀ, 6 ਨਵੰਬਰ, ਦੇਸ਼ ਕਲਿੱਕ ਬਿਓਰੋ :
ਕਬੱਡੀ ਦੇ ਅੰਤਰਰਾਸ਼ਟਰੀ ਖਿਡਾਰੀ ਜੀਤ ਕੋਟਲੀ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮਸ਼ਹੂਰ ਕਬੱਡੀ ਖਿਡਾਰੀ ਜੀਤ ਕੋਟਲੀ ਦਾ ਅੱਜ ਦੇਹਾਂਤ ਹੋ ਗਿਆ। ਪਿੰਡ ਕੋਟਲੀ ਖੁਰਦ ਜ਼ਿਲ੍ਹਾ ਬਠਿੰਡਾ ਦੇ ਕਬੱਡੀ ਖਿਡਾਰੀ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਦਾ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਪਤਨੀ ਅਤੇ 8 ਸਾਲ ਦੀ ਧੀ ਅਤੇ 5 ਸਾਲ ਦਾ ਪੁੱਤ ਛੱਡ ਗਏ। ਇਸ ਦੁਖਦਾਈ ਖਬਰ ਕਾਰਨ ਉਸ ਨੂੰ ਚਾਹੁਣ ਵਾਲੇ ਖੇਡ ਪ੍ਰੇਮੀਆਂ ਅਤੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਕੋਟਲੀ ਖੁਰਦ ਵਿਖੇ ਕਰ ਦਿੱਤਾ ਗਿਆ।




