- ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਤੇਜ਼ ਕਾਰਵਾਈ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੀ ਸ਼ਲਾਘਾ
- ਨਸ਼ਾ ਤਸਕਰਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਸਖ਼ਤ ਕਾਰਵਾਈ ਕੀਤੀ ਜਾ ਰਹੀ: ਸਿਹਤ ਮੰਤਰੀ
- ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ, ਹੁਣ ਤੱਕ ਲਗਭਗ 20,000 ਵਿਅਕਤੀਆਂ ਨੇ ਨਸ਼ਾ ਛੱਡਿਆ
ਚੰਡੀਗੜ੍ਹ/ਮੋਗਾ, 8 ਨਵੰਬਰ: ਦੇਸ਼ ਕਲਿੱਕ ਬਿਓਰੋ :
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਪੁਲਿਸ ਨੇ ਮੋਗਾ ਸਿਵਲ ਹਸਪਤਾਲ ਤੋਂ ਦੀਵਾਲੀ ਵਾਲੀ ਰਾਤ ਨਸ਼ਾ ਛੁਡਾਊ ਦਵਾਈਆਂ ਦੀ ਚੋਰੀ ਦੇ ਮਾਮਲੇ ਵਿੱਚ ਤੇਜ਼ੀ ਨਾਲ ਕਾਰਵਾਈ ਕਰਦਿਆਂ ਦੋਸ਼ੀ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮਾਮਲੇ ਨੂੰ ਤੇਜ਼ੀ ਨਾਲ ਸੁਲਝਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੀ ਸ਼ਲਾਘਾ ਕੀਤੀ।
ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਚੋਰੀ ਨੂੰ ਇੱਕ ਗੰਭੀਰ ਅਪਰਾਧ ਕਰਾਰ ਦਿੰਦਿਆਂ ਭਰੋਸਾ ਦਿੱਤਾ ਕਿ ਦੋਸ਼ੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਮੋਗਾ ਸਿਵਲ ਹਸਪਤਾਲ ਤੋਂ ਨਸ਼ਾ ਛੁਡਵਾਉਣ ਵਾਲੀਆਂ ਗੋਲੀਆਂ ਚੋਰੀ ਕਰਨ ਵਿੱਚ ਸ਼ਾਮਲ ਦੋਸ਼ੀ ਨੂੰ ਘਟਨਾ ਦੇ ਕੁਝ ਦਿਨਾਂ ਅੰਦਰ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਲਈ ਮੈਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੇ ਯਤਨਾਂ ਦੀ ਸ਼ਲਾਘਾ ਕਰਦਾ ਹਾਂ।




