ਫਾਇਲ ਫੋਟੋ

10 ਨਵੰਬਰ ਦੇ ਇਕੱਠ ਨੂੰ ਰੋਕਣ ਲਈ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੇ ਬਣਾਈ ਅਣਐਲਾਨੀ ਐਮਰਜੈਂਸੀ ਵਰਗੀ ਸਥਿਤੀ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 9 ਨਵੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਦਬਾਉਣ ਵਾਸਤੇ ਯੂਨੀਵਰਸਿਟੀ ਪ੍ਰਸ਼ਾਸਨ ਨੇ ਇਕ ਅਣਐਲਾਨੀ ਐਂਮਰਜੈਂਸੀ ਵਰਗੀ ਸਥਿਤੀ ਬਣਾ ਦਿੱਤੀ ਹੈ। ਯੂਨੀਵਰਸਿਟੀ ਵਿੱਚ ਹਰ ਬਾਹਰਲੇ ਵਿਅਕਤੀਆਂ ਦੇ ਆਉਣ ਉਤੇ ਰੋਕ ਲਗਾ ਦਿੱਤੀ, ਉਥੇ 10 ਅਤੇ 11 ਨਵੰਬਰ ਨਵੰਬਰ ਨੂੰ ਛੁੱਟੀ ਵੀ ਐਲਾਨ ਦਿੱਤੀ।

ਵਿਦਿਆਰਥੀ ਆਗੂਆਂ ਨੇ ਕਿਹਾ ਕਿ ਯੂਨੀਵਰਸਿਟੀ ਦੇ ਹੋਸਟਲਾਂ ਵਿਚ ਵੀ ਐਂਟਰੀ ਵੀ ਬੰਦ ਕਰ ਦਿੱਤੀ ਗਈ ਹੈ। ਯੂਨੀਵਰਸਿਟੀ ਪ੍ਰਸ਼ਾਸਨ ਨੇ ਇੱਥੋਂ ਤੱਕ ਕਿ ਗੈਸਟ ਹਾਊਸ ਦੀ ਵੀ ਤਾਲਾਬੰਦੀ ਕਰ ਦਿੱਤੀ ਹੈ। ਯੂਨੀਵਰਸਿਟੀ ਪ੍ਰਸ਼ਾਸਨ ਦੇ ਇਸ ਕਦਮ ਨਾਲ ਪੁਰਾਣੇ ਵਿਦਿਆਰਥੀਆਂ (ਅਲੂਮਨਾਈ) ਅਤੇ ਬਾਹਰੀ ਸ਼ਖਸੀਅਤਾਂ ਨੂੰ ਕੈਂਪਸ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ ਹੈ। 

ਦੂਜੇ ਪਾਸੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਯੂਨੀਵਰਸਿਟੀ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜੋ ਘਟੀਆਂ ਤੋਂ ਘਟੀਆ ਹੱਥ ਕੰਢੇ ਵਰਤੇ ਜਾ ਰਹੇ ਹਨ ਉਹ 10 ਦੇ ਇਕੱਠ ਨਹੀਂ ਰੋਕ ਸਕਦੇ। ਆਗੂਆਂ ਨੇ ਕਿਹਾ ਕਿ ਇਹ ਸੰਘਰਸ਼ ਉਦੋਂ ਤੱਕ ਚਲਦਾ ਰਹੇਗਾ ਜਦੋਂ ਤੱਕ ਸੈਨੇਟ ਦੀਆਂ ਚੋਣਾਂ ਦਾ ਐਲਾਨ ਨਹੀਂ ਕੀਤਾ ਜਾਂਦਾ। ਆਗੂਆਂ ਨੇ ਪੰਜਾਬ ਦੀਆਂ ਸਾਰੀਆਂ ਜਨਤਕ ਜਥੇਬੰਦੀਆਂ, ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ 10 ਨਵੰਬਰ ਨੂੰ ਯੂਨੀਵਰਸਿਟੀ ਸੰਘਰਸ਼ ਵਿਚ ਸ਼ਾਮਲ ਹੋਣ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।