ਘਰ ਦੀ ਛੱਤ ਡਿੱਗਣ ਕਾਰਨ ਇਕ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ।
ਪਟਨਾ, 10 ਨਵੰਬਰ, ਦੇਸ਼ ਕਲਿੱਕ ਬਿਓਰੋ :
ਘਰ ਦੀ ਛੱਤ ਡਿੱਗਣ ਕਾਰਨ ਇਕ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਬਿਹਾਰ ਦੇ ਦਾਨਾਪੁਰ ਵਿਚ ਇੰਦਰਾ ਆਵਾਸ ਯੋਜਨਾ ਦੇ ਤਹਿਤ ਬਣੇ ਇਕ ਘਰ ਦੀ ਛੱਤ ਡਿੱਗਣ ਕਾਰਨ ਇਕ ਵੱਡਾ ਹਾਦਸਾ ਵਾਪਰਿਆ ਹੈ। ਇਸ ਘਟਨਾ ਵਿੱਚ ਇਕ ਹੀ ਪਰਿਵਾਰ ਦੇ 5 ਮੈਂਬਰਾਂ ਦੀ ਜਾਨ ਚਲੀ ਗਈ। ਮ੍ਰਿਤਕ ਵਿਚ ਇਕ ਮਰਦ, ਇਕ ਔਰਤ ਅਤੇ ਤਿੰਨ ਬੱਚੇ ਸ਼ਾਮਲ ਹਨ। ਬੀਤੇ ਰਾਤ ਨੂੰ ਜਦੋਂ ਪਰਿਵਾਰ ਖਾਣਾ ਖਾਨ ਤੋਂ ਬਾਅ ਸੋ ਰਿਹਾ ਸੀ ਆਂ ਅਚਾਨਕ ਛੱਤ ਡਿੱਗ ਗਈ। ਇਸ ਘਟਨਾ ਦਾ ਪਤਾ ਚਲਦਿਆਂ ਹੀ ਲੋਕ ਇਕੱਠੇ ਹੋ ਗਏ। ਲੋਕਾਂ ਨੇ ਮਲਬਾ ਹਟਾ ਕੇ ਜਦੋਂ ਪਰਿਵਾਰ ਵਾਲਿਆਂ ਨੂੰ ਬਾਹਰ ਕੱਢਿਆ ਤਾਂ ਕੋਈ ਵੀ ਜਿਉਂਦਾ ਨਹੀਂ ਸੀ।
ਦੱਸਿਆ ਜਾ ਰਿਹਾ ਹੈ ਕਿ ਕਈ ਸਾਲ ਪਹਿਲਾਂ ਇਹ ਘਰ ਇੰਦਰਾ ਆਵਾਸ ਯੋਜਨਾ ਦੇ ਤਹਿਤ ਬਣਾਇਆ ਗਿਆ ਸੀ। ਆਰਥਿਕ ਸਥਿਤੀ ਕਮਜੋਰ ਹੋਣ ਕਾਰਨ ਪਰਿਵਾਰ ਇਸ ਘਰ ਦੀ ਮੁਰੰਮਤ ਨਹੀਂ ਕਰਵਾ ਸਕਿਆ।




