ਨਵੀਂ ਦਿੱਲੀ, 10 ਨਵੰਬਰ, ਦੇਸ਼ ਕਲਿੱਕ ਬਿਓਰੋ :
ਦਿੱਲੀ ਦੇ ਲਾਲ ਕਿਲ੍ਹਾ ਮੇਟਰੋ ਸਟੇਸ਼ਨ ਕੋਲ ਇਕ ਜ਼ਬਰਦਸਤ ਧਮਾਕਾ ਹੋਇਆ ਹੈ। ਇਸ ਧਮਾਕੇ ਵਿਚ 8 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਇਹ ਧਮਾਕਾ ਲਾਲ ਕਿਲ੍ਹਾ ਮੇਟਰੋ ਸਟੇਸ਼ਨ ਗੇਟ ਨੰਬਰ 1 ਦੇ ਕੋਲ ਹੋਇਆ। ਇਸ ਘਟਨਾ ਦੀ ਖਬਰ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਘਟਨਾ ਸਥਾਨ ਉਤੇ ਪਹੁੰਚ ਗਈਆਂ। ਖਬਰਾਂ ਮੁਤਾਬਕ ਧਮਾਕਾ ਦੇ ਕਾਰਨ ਉਥੇ ਖੜ੍ਹੀਆਂ 2-3 ਹੋਰ ਗੱਡੀਆਂ ਵੀ ਅੱਗ ਦੀ ਲਪੇਟ ਵਿਚ ਆ ਗਈਆਂ। ਧਮਾਕਾ ਕਿਸ ਕਾਰਨ ਹੋਇਆ ਇਹ ਅਜੇ ਤੱਕ ਕੁਝ ਪਤਾ ਨਹੀਂ ਲਗਿਆ। ਪੁਲਿਸ ਮੌਕੇ ਉਤੇ ਪਹੁੰਚ ਗਈ ਹੈ।




