ਤਰਨਤਾਰਨ ਜ਼ਿਮਨੀ ਚੋਣ ਲਈ ਵੋਟਿੰਗ ਹੋਈ ਖਤਮ: ਸ਼ਾਮ 5 ਵਜੇ ਤੱਕ 59.28% ਵੋਟਿੰਗ ਹੋਈ

ਪੰਜਾਬ

ਤਰਨਤਾਰਨ, 11 ਨਵੰਬਰ: ਦੇਸ਼ ਕਲਿੱਕ ਬਿਊਰੋ :

ਤਰਨ ਤਾਰਨ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਲਈ ਵੋਟਿੰਗ ਸ਼ਾਮ 6 ਵਜੇ ਖਤਮ ਹੋ ਗਈ। ਪੁਲਿਸ ਨੇ ਸ਼ਾਮ 6 ਵਜੇ ਪੋਲਿੰਗ ਬੂਥਾਂ ਦੇ ਗੇਟ ਬੰਦ ਕਰ ਦਿੱਤੇ। ਹਾਲਾਂਕਿ, ਕਤਾਰਾਂ ਵਿੱਚ ਖੜ੍ਹੇ ਵੋਟਰ ਆਪਣੀ ਵੋਟ ਪਾ ਸਕਣਗੇ। ਸਵੇਰੇ 9 ਵਜੇ ਤੱਕ 11%, ਸਵੇਰੇ 1 ਵਜੇ ਤੱਕ 23.35%, ਦੁਪਹਿਰ 1 ਵਜੇ ਤੱਕ 36.06%, ਦੁਪਹਿਰ 3 ਵਜੇ ਤੱਕ 47.48% ਅਤੇ ਸ਼ਾਮ 5 ਵਜੇ ਤੱਕ 59.28% ਵੋਟਰਾਂ ਨੇ ਵੋਟ ਪਾਈ।

ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਸਨ। ਦਰਅਸਲ ਤਰਨਤਾਰਨ ਵਿਧਾਨ ਸਭਾ ਸੀਟ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਦੇ ਬਾਅਦ ਖਾਲੀ ਹੋਈ ਸੀ। ਹੁਣ ਚੋਣ ਨਤੀਜੇ 14 ਨਵੰਬਰ ਨੂੰ ਆਉਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।