ਚੰਡੀਗੜ੍ਹ, 12 ਨਵੰਬਰ:
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੁਣ ਆਪਣਾ YOUTUBE ਚੈਨਲ ਸ਼ੁਰੂ ਕਰਨ ਜਾ ਰਹੇ ਹਨ। ਉਨ੍ਹਾਂ ਵੱਲੋਂ ਇਹ ਚੈਨਲ 16 ਨਵੰਬਰ ਨੂੰ ਲਾਂਚ ਕੀਤਾ ਜਾਵੇਗਾ। ਇਸ ਚੈਨਲ ਬਾਰੇ ਸਾਬਕਾ ਮੁੱਖ ਮੰਤਰੀ ਚੰਨੀ ਨੇ ਖੁਦ ਇੱਕ ਵੀਡੀਓ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਚੈਨਲ ਰਾਹੀਂ ਉਹ ਪੰਜਾਬ ਦੇ ਹਰ ਵਰਗ ਦੇ ਭਖਦੇ ਮਸਲਿਆਂ ਨੂੰ ਚੁੱਕਣਗੇ ਅਤੇ ਇਸ YOUTUBE ਚੈਨਲ ‘ਤੇ 16 ਨਵੰਬਰ ਨੂੰ ਪਹਿਲਾ ਐਪੀਸੋਡ ਜਾਰੀ ਕੀਤਾ ਜਾਵੇਗਾ।
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਸ YOUTUBE ਚੈਨਲ ਰਾਹੀਂ ਪੰਜਾਬ ਦੇ ਭਖਦੇ ਮਸਲੇ ਜਿਵੇਂ ਕਿ ਰਾਜਨੀਤੀ, ਸੋਸ਼ਲ, ਵਪਾਰਕ, ਕਿਸਾਨ, ਖੇਤ ਮਜ਼ਦੂਰ ਅਤੇ ਹਰ ਵਰਗ ਦੇ ਮਸਲਿਆਂ ਨੂੰ ਚੁੱਕਿਆ ਜਾਵੇਗਾ ਅਤੇ ਇਨ੍ਹਾਂ ਨੂੰ ਸਰਕਾਰ ਅਤੇ ਲੋਕਾਂ ਤੱਕ ਪਹੁੰਚਾਇਆ ਜਾਵੇਗਾ।




