SC ਕਮਿਸ਼ਨ ਨੇ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਦੇ ਦਿੱਤੇ ਹੁਕਮ

ਪੰਜਾਬ

ਚੰਡੀਗੜ੍ਹ, 12 ਨਵੰਬਰ: ਦੇਸ਼ ਕਲਿੱਕ ਬਿਊਰੋ :

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਕਪੂਰਥਲਾ ਪੁਲਿਸ ਨੇ ਰਾਜਾ ਵੜਿੰਗ ਵਲੋਂ ਸਾਬਕਾ ਕੇਂਦਰੀ ਮੰਤਰੀ ਸਵਰਗੀ ਬੂਟਾ ਸਿੰਘ ਵਿਰੁੱਧ ਕੀਤੀਆਂ ਟਿੱਪਣੀਆਂ ਸੰਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਰਿਪੋਰਟ ਸੌਂਪ ਦਿੱਤੀ ਹੈ।

ਜਿਸ ਤੋਂ ਬਾਅਦ ਪੰਜਾਬ ਐਸਸੀ ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੇ ਸਾਬਕਾ ਮੰਤਰੀ ਬੂਟਾ ਸਿੰਘ ਵਿਰੁੱਧ ਕੀਤੀ ਟਿੱਪਣੀ ‘ਤੇ ਵੜਿੰਗ ਦੀ ਗ੍ਰਿਫ਼ਤਾਰੀ ਦੇ ਹੁਕਮ ਦਿੱਤੇ ਹਨ। ਡੀਐਸਪੀ ਕਪੂਰਥਲਾ ਹਰਗੁਰਦੇਵ ਸਿੰਘ ਨੂੰ ਚੰਡੀਗੜ੍ਹ ਤਲਬ ਕੀਤਾ ਗਿਆ ਅਤੇ ਪੁੱਛਿਆ ਗਿਆ ਕਿ ਰਾਜਾ ਵੜਿੰਗ ਨੂੰ ਅਜੇ ਤੱਕ ਕਿਉਂ ਗ੍ਰਿਫ਼ਤਾਰ ਨਹੀਂ ਕੀਤਾ ਗਿਆ।

ਡੀਐਸਪੀ ਨੇ ਕਿਹਾ ਕਿ ਵੜਿੰਗ ਦੀ ਵੀਡੀਓ ਦੀ ਫੋਰੈਂਸਿਕ ਜਾਂਚ ਕੀਤੀ ਜਾਵੇਗੀ, ਜਿਸ ਵਿੱਚ ਇੱਕ ਹਫ਼ਤਾ ਜਾਂ ਦਸ ਦਿਨ ਲੱਗਣਗੇ। ਮਰਹੂਮ ਬੂਟਾ ਸਿੰਘ ਦੇ ਪੁੱਤਰ ਨੇ ਐਸਸੀ ਸਰਟੀਫਿਕੇਟ ਦਿੱਤਾ ਹੈ। ਇਸ ਤੋਂ ਬਾਅਦ ਚੇਅਰਮੈਨ ਗੜ੍ਹੀ ਨੇ ਰਾਜਾ ਵੜਿੰਗ ਦੀ 8 ਦਿਨਾਂ ਦੇ ਅੰਦਰ ਗ੍ਰਿਫ਼ਤਾਰੀ ਦੇ ਹੁਕਮ ਦਿੱਤੇ ਹਨ।

ਗੜ੍ਹੀ ਨੇ ਕਿਹਾ ਕਿ ਰਾਜਾ ਵੜਿੰਗ ਕੋਈ ਰੌਬਿਨ ਹੁੱਡ ਨਹੀਂ ਹੈ ਕਿ ਜਿਸ ਨੂੰ ਤੁਸੀਂ ਲੱਭ ਨਹੀਂ ਸਕਦੇ। ਵੜਿੰਗ ਤਰਨਤਾਰਨ ਅਤੇ ਨਵਾਂਸ਼ਹਿਰ ਵਿੱਚ ਘੁੰਮ ਰਿਹਾ ਹੈ, ਤੁਸੀਂ ਉਸਨੂੰ ਕਿਉਂ ਨਹੀਂ ਲੱਭ ਸਕਦੇ ? ਖਰਗੋਸ਼ ਇੱਕ ਇਹ ਖੁੱਲ੍ਹੇ ਮੈਦਾਨ ਵਿੱਚ ਹੈ ਜਦੋਂ ਕਿ ਸ਼ਿਕਾਰੀ ਨੇ ਆਪਣੇ ਕੁੱਤਿਆਂ ਦੀਆਂ ਸੰਗਲੀ ਫੜ ਰੱਖੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।