ਕਲਕੱਤਾ ਹਾਈ ਕੋਰਟ ਨੇ MLA ਦੀ ਵਧਾਇਕੀ ਕੀਤੀ ਰੱਦ, ਪੜ੍ਹੋ ਕੀ ਹੈ ਮਾਮਲਾ

ਰਾਸ਼ਟਰੀ

ਕਲਕੱਤਾ, 13 ਨਵੰਬਰ: ਦੇਸ਼ ਕਲਿੱਕ ਬਿਊਰੋ :

ਕਲਕੱਤਾ ਹਾਈ ਕੋਰਟ ਨੇ ਵੀਰਵਾਰ ਨੂੰ ਤ੍ਰਿਣਮੂਲ ਕਾਂਗਰਸ (ਟੀਐਮਸੀ) ਦੇ ਨੇਤਾ ਮੁਕੁਲ ਰਾਏ ਦੀ ਪੱਛਮੀ ਬੰਗਾਲ ਵਿਧਾਨ ਸਭਾ ਵਿੱਚ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ। ਜਸਟਿਸ ਦੇਬਾਂਸ਼ੂ ਬਾਸਕ ਦੀ ਅਗਵਾਈ ਵਾਲੀ ਡਿਵੀਜ਼ਨ ਬੈਂਚ ਨੇ ਵਿਰੋਧੀ ਧਿਰ ਦੇ ਨੇਤਾ ਸੁਵੇਂਦੂ ਅਧਿਕਾਰੀ ਅਤੇ ਭਾਜਪਾ ਵਿਧਾਇਕ ਅੰਬਿਕਾ ਰਾਏ ਦੁਆਰਾ ਦਾਇਰ ਪਟੀਸ਼ਨਾਂ ‘ਤੇ ਫੈਸਲਾ ਸੁਣਾਇਆ ਹੈ।

ਮੁਕੁਲ ਰਾਏ ਮਈ 2021 ਵਿੱਚ ਭਾਜਪਾ ਦੀ ਟਿਕਟ ‘ਤੇ ਵਿਧਾਇਕ ਬਣੇ ਸਨ, ਪਰ 11 ਜੂਨ, 2021 ਨੂੰ, ਰਾਏ ਅਤੇ ਉਨ੍ਹਾਂ ਦੇ ਪੁੱਤਰ ਸੁਭ੍ਰਾਂਸ਼ੂ ਟੀਐਮਸੀ ਵਿੱਚ ਸ਼ਾਮਲ ਹੋਏ। ਉਹ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਉਨ੍ਹਾਂ ਦੇ ਸੰਸਦ ਮੈਂਬਰ ਭਤੀਜੇ ਅਭਿਸ਼ੇਕ ਬੈਨਰਜੀ ਦੀ ਮੌਜੂਦਗੀ ਵਿੱਚ ਲਗਭਗ ਚਾਰ ਸਾਲ ਬਾਅਦ ਮੁੜ ਟੀਐਮਸੀ ‘ਚ ਵਾਪਸ ਆਏ ਸਨ। ਇਸ ਤੋਂ ਪਹਿਲਾਂ, 2017 ਵਿੱਚ, ਉਹ ਟੀਐਮਸੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ।

ਇਸ ਤੋਂ ਬਾਅਦ, 18 ਜੂਨ, 2021 ਨੂੰ, ਸੁਵੇਂਦੂ ਅਧਿਕਾਰੀ ਨੇ ਵਿਧਾਨ ਸਭਾ ਸਪੀਕਰ ਬਿਮਨ ਬੈਨਰਜੀ ਕੋਲ ਮੁਕੁਲ ਦੀ ਮੈਂਬਰਸ਼ਿਪ ਖਤਮ ਕਰਨ ਦੀ ਮੰਗ ਕਰਦੇ ਹੋਏ ਇੱਕ ਪਟੀਸ਼ਨ ਦਾਇਰ ਕੀਤੀ। ਉਨ੍ਹਾਂ ਨੇ ਦਲ-ਬਦਲੀ ਵਿਰੋਧੀ ਕਾਨੂੰਨ ਦੇ ਤਹਿਤ ਸਦਨ ਵਿੱਚ ਰਾਏ ਦੀ ਮੈਂਬਰਸ਼ਿਪ ਨੂੰ ਅਯੋਗ ਠਹਿਰਾਉਣ ਦੀ ਮੰਗ ਕੀਤੀ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।