ਫ਼ਤਿਹਗੜ੍ਹ ਸਾਹਿਬ : ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ 

ਪੰਜਾਬ

ਫ਼ਤਿਹਗੜ੍ਹ ਸਾਹਿਬ, 13 ਨਵੰਬਰ, ਦੇਸ਼ ਕਲਿਕ ਬਿਊਰੋ :

ਸਰਹਿੰਦ ਨੈਸ਼ਨਲ ਹਾਈਵੇ ’ਤੇ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਦੋਵੇਂ ਨੌਜਵਾਨ ਮੋਟਰਸਾਈਕਲ ’ਤੇ ਜਾ ਰਹੇ ਸਨ। ਇਸ ਦੌਰਾਨ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਤੇਜ਼ ਸੀ ਕਿ ਦੋਵਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਹਾਦਸਾ ਸਰਹਿੰਦ ਸੀਆਈਏ ਸਟਾਫ਼ ਦੇ ਨਜ਼ਦੀਕ ਵਾਪਰਿਆ। ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਦੋਵੇਂ ਨੌਜਵਾਨਾਂ ਦੀ ਪਹਿਚਾਣ ਹਾਲੇ ਤੱਕ ਨਹੀਂ ਹੋ ਸਕੀ। ਲਾਸ਼ਾਂ ਨੂੰ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਦੀ ਮੋਰਚਰੀ ਵਿਚ ਰੱਖਿਆ ਗਿਆ ਹੈ।

ਪੁਲਿਸ ਨੇ ਅਣਪਛਾਤੇ ਵਾਹਨ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਇਲਾਕੇ ਵਿਚ ਇਸ ਦਰਦਨਾਕ ਹਾਦਸੇ ਕਾਰਨ ਸੋਗ ਦਾ ਮਾਹੌਲ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।