- 96920 ਕਿਸਾਨਾਂ ਨੂੰ ਐਮ.ਐਸ.ਪੀ. ਦੇ ਲਾਭ ਮਿਲਣ ਨਾਲ ਪਟਿਆਲਾ ਸਭ ਤੋਂ ਅੱਗੇ
ਚੰਡੀਗੜ੍ਹ, 13 ਨਵੰਬਰ: ਦੇਸ਼ ਕਲਿੱਕ ਬਿਊਰੋ:
ਝੋਨੇ ਦੀ ਸੁਚਾਰੂ ਖ਼ਰੀਦ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਦੀ ਸਰਗਰਮ ਪਹੁੰਚ ਸਦਕਾ 12 ਨਵੰਬਰ ਤੱਕ 11,31,270 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦਾ ਲਾਭ ਮਿਲਿਆ ਹੈ।
ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਵਿੱਚ ਖਰੀਦ, ਲਿਫਟਿੰਗ ਅਤੇ ਭੁਗਤਾਨ ਦੀ ਪ੍ਰਕਿਰਿਆ ਪੂਰੇ ਜੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ। ਹੁਣ ਤੱਕ 96920 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਮਿਲਣ ਨਾਲ ਪਟਿਆਲਾ ਜਿ਼ਲ੍ਹਾ ਸਭ ਤੋਂ ਅੱਗੇ ਹੈ।




