Breaking : ਪੰਜਾਬ ਪੁਲਿਸ ਵੱਲੋਂ 3 ਪੈਟਰੋਲ ਬੰਬਾਂ ਸਮੇਤ 4 ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ ਪੰਜਾਬ

ਮੋਗਾ, 13 ਨਵੰਬਰ, ਦੇਸ਼ ਕਲਿਕ ਬਿਊਰੋ :

ਪੰਜਾਬ ਪੁਲਿਸ ਨੇ ਤਿੰਨ ਪੈਟਰੋਲ ਬੰਬਾਂ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਚਾਰੇ ਮੁਲਜ਼ਮ ਫਰੀਦਕੋਟ ਜ਼ਿਲ੍ਹੇ ਦੇ ਵਸਨੀਕ ਹਨ ਅਤੇ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੇ ਇਰਾਦੇ ਨਾਲ ਦੋ ਮੋਟਰਸਾਈਕਲਾਂ ‘ਤੇ ਮੋਗਾ ਆਏ ਸਨ। ਮੋਗਾ ਦੀ ਬਾਘਾਪੁਰਾਣਾ ਪੁਲਿਸ ਨੇ ਇਹ ਸਫਲਤਾ ਹਾਸਲ ਕੀਤੀ ਹੈ।

ਜਾਣਕਾਰੀ ਅਨੁਸਾਰ ਮੋਗਾ ਪੁਲਿਸ ਨੇ ਪਹਿਲਾਂ 28 ਅਕਤੂਬਰ ਨੂੰ ਵੀ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। 26 ਅਕਤੂਬਰ ਨੂੰ ਮੋਗਾ ਦੇ ਪਿੰਡ ਮਾੜੀ ਮੁਸਤਫਾ ਵਿੱਚ ਇੱਕ ਸਾਈਕਲ ਦੀ ਦੁਕਾਨ ‘ਤੇ ਦਿਨ-ਦਿਹਾੜੇ ਪੈਟਰੋਲ ਬੰਬਾਂ ਨਾਲ ਹਮਲਾ ਕੀਤਾ ਗਿਆ ਸੀ।

ਮੋਗਾ ਪੁਲਿਸ ਦੀ ਚੌਕਸੀ ਅਤੇ ਤੁਰੰਤ ਕਾਰਵਾਈ ਕਾਰਨ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਪੁਲਿਸ ਫਿਲਹਾਲ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਜਲਦੀ ਹੀ ਇਸ ਮਾਮਲੇ ਵਿੱਚ ਵਿਸਥਾਰਪੂਰਵਕ ਜਾਣਕਾਰੀ ਪ੍ਰੈਸ ਕਾਨਫਰੰਸ ਰਾਹੀਂ ਸਾਂਝੀ ਕਰੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।