ਚੰਡੀਗੜ੍ਹ, 14 ਨਵੰਬਰ, ਦੇਸ਼ ਕਲਿੱਕ ਬਿਓਰੋ :
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਪੰਜਾਬ ਨੇ ਕੁਲਦੀਪ ਸਿੰਘ ਧਾਲੀਵਾਲ ਨੂੰ ਮੁੱਖ ਬੁਲਾਰੇ ਵਜੋਂ ਜ਼ਿੰਮੇਵਾਰੀ ਦਿੱਤੀ ਹੈ।
ਪਾਰਟੀ ਵੱਲੋਂ ਮੁੱਖ ਬੁਲਾਰਾ ਲਗਾਏ ਜਾਣ ਤੋਂ ਬਾਅਦ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, ਵਿਕਾਸ ਦੀ ਰਾਜਨੀਤੀ ਕਰਨ ਵਾਲੀ ਮੇਰੀ ਪਾਰਟੀ ਨੇ ਮੈਨੂੰ ਪੰਜਾਬ ਦਾ ਮੁੱਖ ਬੁਲਾਰਾ ਨਿਯੁਕਤ ਕਰਕੇ ਲੋਕਾਂ ਤੱਕ ਪੰਜਾਬ ਦੇ ਹੱਕ ਦੀ ਗੱਲ ਪਹੁੰਚਾਉਣ ਦੀ ਜ਼ਿੰਮੇਵਾਰੀ ਦਿੱਤੀ, ਉਸ ਲਈ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦਾ ਬਹੁਤ-ਬਹੁਤ ਧੰਨਵਾਦ।





