ਚੰਡੀਗੜ੍ਹ, 15 ਨਵੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਰਕਾਰ ਵੱਲੋਂ ਇਕ ਐਸਐਸਪੀ ਵਿਰੁੱਧ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਕਾਰਵਾਈ ਕਰਦੇ ਹੋਏ ਮੁਅੱਤਲ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਦਿਹਾਤੀ ਦੇ ਮਨਿੰਦਰ ਸਿੰਘ ਨੂੰ ਮੁਅੱਤਲ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਇਹ ਕਾਰਵਾਈ ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਖਿਲਾਫ ਲਾਪਰਵਾਹੀ ਵਰਤਣ ਦੇ ਚਲਦਿਆਂ ਕੀਤਾ ਗਿਆ ਹੈ।




