ਸ਼੍ਰੋਮਣੀ ਅਕਾਲੀ ਦਲ ਦੇ IT ਵਿੰਗ ਦੇ ਪ੍ਰਧਾਨ ਨੱਛਤਰ ਗਿੱਲ ਗ੍ਰਿਫਤਾਰ

ਪੰਜਾਬ

ਅੰਮ੍ਰਿਤਸਰ, 15 ਨਵੰਬਰ, ਦੇਸ਼ ਕਲਿੱਕ ਬਿਓਰੋ :

ਸ਼੍ਰੋਮਣੀ ਅਕਾਲੀ ਦਲ ਦੇ ਆਈ.ਟੀ ਵਿੰਗ ਦੇ ਪ੍ਰਧਾਨ ਨੱਛਤਰ ਗਿੱਲ ਨੂੰ ਅੱਜ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਨੱਛਤਰ ਸਿੰਘ ਗਿੱਲ ਨੂੰ ਅੱਜ ਅੰਮ੍ਰਿਤਸਰ ਵਿਚੋਂ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ ਜਦੋਂ ਉਹ ਰਣਜੀਤ ਐਵਨਿਊ ‘ਚ ਇੱਕ ਕੈਫ਼ੇ ‘ਚ ਬੈਠੇ ਸਨ।

ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਸਰਬਜੀਤ ਸਿੰਘ ਝਿੰਜਰ ਪ੍ਰਧਾਨ ਯੂਥ ਅਕਾਲੀ ਦਲ ਨੇ ਕਿਹਾ ਕਿ ਪੁਲਿਸ ਕੈਫੇ ਦੇ ਡੀਵੀਆਰ ਵੀ ਆਪਣੇ ਨਾਲ ਲੈ ਗਈ ਹੈ।

ਅਕਾਲੀ ਦਲ ਨੇ ਕਿਹਾ ਕਿ ਨੱਛਤਰ ਗਿੱਲ ਵੱਲੋਂ ਤਰਨਤਾਰਨ ਦੀ ਜ਼ਿਮਨੀ ਚੋਣ ਵਿੱਚ ਅਹਿਮ ਭੂਮਿਕਾ ਨਿਭਾਈ ਗਈ ਸੀ, ਜਿਸ ਦੇ ਬਦਲੇ ਵਜੋਂ ਹੁਣ ਸਰਕਾਰ ਬਦਲਾ ਲੈਣ ਉਤੇ ਉਤਰ ਆਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।