ਝਟਕਾ : CNG ਦੀਆਂ ਕੀਮਤਾਂ ’ਚ ਵਾਧਾ

ਰਾਸ਼ਟਰੀ

ਨਵੀਂ ਦਿੱਲੀ, 16 ਨਵੰਬਰ, ਦੇਸ਼ ਕਲਿੱਕ ਬਿਓਰੋ :

ਅੱਜ ਸਵੇਰੇ ਸਵੇਰੇ ਆਮ ਲੋਕਾਂ ਨੂੰ ਮਹਿੰਗਾਈ ਦਾ ਹੋਰ ਝਟਕਾ ਦਿੱਤਾ ਗਿਆ ਹੈ। ਅੱਜ ਸੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਪਿਛਲੇ ਕਈ ਦਿਨਾਂ ਤੋਂ ਸਥਿਰ ਚਲ ਰਹੀਆਂ ਹਨ, ਪ੍ਰੰਤੂ CNG ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਅੱਜ ਐਤਵਾਰ ਨੂੰ ਸਵੇਰੇ 6 ਵਜੇ ਨਵੀਆਂ ਕੀਮਤਾਂ ਲਾਗੂ ਹੋ ਗਈਆਂ ਹਨ। ਇੰਦਰਪ੍ਰਸਥ ਗੈਸ ਲਿਮਟਿਡ (IGL) ਨੇ ਕੁਝ ਸ਼ਹਿਰਾਂ ਵਿਚ ਸੀਐਨਜੀ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਹੈ। ਸੀਐਨਜੀ ਦੀ ਕੀਮਤ ਵਿਚ 1  ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ। IGL ਵੱਲੋਂ ਬੀਤੀ ਦੇਰ ਰਾਤ ਨੂੰ ਵਾਧੇ ਦਾ ਐਲਾਨ ਕੀਤਾ ਗਿਆ ਹੈ।

ਸੀਐਨਜੀ ਦੀਆਂ ਕੀਮਤਾਂ ਵਧਣ ਦਾ ਅਸਰ ਉਨ੍ਹਾਂ ਲੋਕਾਂ ਉਤੇ ਪਵੇਗਾ ਜੋ ਸੀਐਨਜੀ ਉਤੇ ਆਪਣੀਆਂ ਗੱਡੀਆਂ ਜਾਂ ਆਟੋ ਚਲਾਉਂਦੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।