ਐਕਟਿਵਾ ਦੀ ਮੋਟਰਸਾਈਕਲ ਨਾਲ ਟੱਕਰ, 1 ਵਿਅਕਤੀ ਦੀ ਮੌਤ 2 ਦੀ ਹਾਲਤ ਨਾਜ਼ੁਕ 

ਚੰਡੀਗੜ੍ਹ ਪੰਜਾਬ

ਰੋਪੜ, 17 ਨਵੰਬਰ, ਦੇਸ਼ ਕਲਿਕ ਬਿਊਰੋ :

ਰੋਪੜ ਜ਼ਿਲ੍ਹੇ ਦੀ ਨੰਗਲ ਹਾਈਡਲ ਨਹਿਰ ਨੇੜੇ ਗੱਗ ਪਿੰਡ ਕੋਲ ਇੱਕ ਸੜਕ ਹਾਦਸੇ ਵਿੱਚ ਇੱਕ ਐਕਟਿਵਾ ਸਵਾਰ ਦੀ ਮੌਤ ਹੋ ਗਈ। ਟੱਕਰ ਵਿੱਚ ਮੋਟਰਸਾਈਕਲ ਸਵਾਰ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।

ਦੱਸਿਆ ਗਿਆ ਹੈ ਕਿ ਉੱਪਰ ਦੜੌਲੀ ਪਿੰਡ ਦਾ ਵਸਨੀਕ ਓਂਕਾਰ ਚੰਦ ਕਿਸੇ ਕੰਮ ਲਈ ਆਪਣੀ ਐਕਟਿਵਾ ‘ਤੇ ਜਾ ਰਿਹਾ ਸੀ। ਗੱਗ ਪਿੰਡ ਨੇੜੇ ਉਸਦੀ ਐਕਟਿਵਾ ਦੋ ਮੋਟਰਸਾਈਕਲ ਸਵਾਰਾਂ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਉਸਦੀ ਐਕਟਿਵਾ ਬੁਰੀ ਤਰ੍ਹਾਂ ਨੁਕਸਾਨੀ ਗਈ।

ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਸ੍ਰੀ ਆਨੰਦਪੁਰ ਸਾਹਿਬ ਲਿਜਾਇਆ ਗਿਆ। ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਚੰਡੀਗੜ੍ਹ ਰੈਫਰ ਕਰ ਦਿੱਤਾ। ਪੁਲਿਸ ਨੇ ਮੌਕੇ ਤੋਂ ਪ੍ਰਾਪਤ ਬਿਆਨਾਂ ਦੇ ਆਧਾਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।