ਅੰਮ੍ਰਿਤਸਰ ਵਿੱਚ ਟਰਾਂਸਪੋਰਟ ਇੰਚਾਰਜ ਦਾ ਗੋਲੀਆਂ ਮਾਰ ਕੇ ਕਤਲ, ਇਸ ਗੈਂਗ ਨੇ ਲਈ ਜ਼ਿੰਮੇਵਾਰੀ

ਪੰਜਾਬ

ਅੰਮ੍ਰਿਤਸਰ, 18 ਨਵੰਬਰ: ਦੇਸ਼ ਕਲਿੱਕ ਬਿਊਰੋ :

ਮੰਗਲਵਾਰ ਸਵੇਰੇ ਅੰਮ੍ਰਿਤਸਰ ਦੇ ਬੱਸ ਅੱਡੇ ‘ਤੇ ਗੋਲੀਆਂ ਮਾਰ ਕੇ ਇੱਕ ਟ੍ਰਾਂਸਪੋਰਟ ਇੰਚਾਰਜ ਦਾ ਕਤਲ ਕਰ ਦਿੱਤਾ ਗਿਆ ਹੈ। ਟ੍ਰਾਂਸਪੋਰਟ ਇੰਚਾਰਜ ਨੂੰ ਚਾਰ ਗੋਲੀਆਂ ਲੱਗੀਆਂ। ਪੁਲਿਸ ਨੇ ਘਟਨਾ ਸਥਾਨ ਤੋਂ 6 ਗੋਲੀਆਂ ਦੇ ਖੋਲ ਬਰਾਮਦ ਕੀਤੇ ਹਨ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਦੀ ਸ਼ਨਾਖਤ ਮੱਖਣ ਸਿੰਘ ਵਾਸੀ ਪਿੰਡ ਘਣਸ਼ਾਮਪੁਰਾ ਮਹਿਤਾ, ਅੰਮ੍ਰਿਤਸਰ ਵਜੋਂ ਹੋਈ ਹੈ।

ਇਸ ਦੌਰਾਨ, ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਜੁੜੇ ਬੰਬੀਹਾ ਨੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਡੋਨੀ ਬਲ, ਅਮਰ ਖਾਬੇ ਅਤੇ ਬੰਬੀਹਾ ਗਰੁੱਪ ਨਾਲ ਜੁੜੇ ਨਾਵਾਂ ਨੇ ਦਾਅਵਾ ਕੀਤਾ ਹੈ ਕਿ ਮਾਰਿਆ ਗਿਆ ਕਰਮਚਾਰੀ ਉਨ੍ਹਾਂ ਦੇ “ਐਂਟੀ-ਜੱਗੂ” ਦੇ ਨੇੜੇ ਸੀ ਅਤੇ ਇਸ ਨੇ ਮੂਸੇਵਾਲਾ ਕੇਸ ਵਿੱਚ ਮਦਦ ਕੀਤੀ ਸੀ।

ਗਿਰੋਹ ਨੇ ਬਦਲਾ ਲੈਣ ਦਾ ਦਾਅਵਾ ਕਰਦੇ ਹੋਏ ਹੋਰ ਹਮਲਿਆਂ ਦੀ ਧਮਕੀ ਦਿੱਤੀ ਹੈ। ਪੁਲਿਸ ਇਸ ਸਮੇਂ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ ਅਤੇ ਮਾਮਲੇ ਦੀ ਉੱਚ ਪ੍ਰਧਰੀ ਜਾਂਚ ਕੀਤੀ ਜਾ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।