ਅੰਮ੍ਰਿਤਸਰ ਏਅਰਪੋਰਟ ਤੋਂ 11 ਲੱਖ ਰੁਪਏ ਦੀ ਵਿਦੇਸ਼ੀ ਸਿਗਰਟ ਬਰਾਮਦ

ਪੰਜਾਬ

ਅੰਮ੍ਰਿਤਸਰ, 19 ਨਵੰਬਰ: ਦੇਸ਼ ਕਲਿੱਕ ਬਿਊਰੋ :

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਨੇ ਵਿਦੇਸ਼ੀ ਸਿਗਰਟਾਂ ਦੀ ਇੱਕ ਖੇਪ ਬਰਾਮਦ ਕੀਤੀ ਹੈ। ਇਨ੍ਹਾਂ ਸਿਗਰਟਾਂ ਦੀ ਕੀਮਤ ਲਗਭਗ 11 ਲੱਖ ਰੁਪਏ ਦੱਸੀ ਜਾ ਰਹੀ ਹੈ। ਇਹ ਸਿਗਰਟਾਂ ਦੀ ਖੇਪ ਇੱਕ ਯਾਤਰੀ ਕੰਬੋਡੀਆ ਤੋਂ ਅੰਮ੍ਰਿਤਸਰ ਏਅਰਪੋਰਟ ‘ਤੇ ਲੈ ਕੇ ਪਹੁੰਚਿਆ ਸੀ। ਕਸਟਮ ਵਿਭਾਗ ਨੂੰ ਸ਼ੱਕ ਹੋਇਆ ਅਤੇ ਮੁਲਜ਼ਮ ਕੋਲੋਂ ਸਾਰੀ ਖੇਪ ਜ਼ਬਤ ਕਰ ਲਈ।

ਜਾਣਕਾਰੀ ਅਨੁਸਾਰ, ਯਾਤਰੀ ਪਹਿਲਾਂ ਕੰਬੋਡੀਆ ਤੋਂ ਮਲੇਸ਼ੀਆ ਗਿਆ ਸੀ ਅਤੇ ਫਿਰ ਅੰਮ੍ਰਿਤਸਰ ਪਹੁੰਚਿਆ ਸੀ। ਜਦੋਂ ਉਸਦੇ ਸਾਮਾਨ ਦੀ ਜਾਂਚ ਕੀਤੀ ਗਈ ਤਾਂ ਇਨ੍ਹਾਂ ਪਾਬੰਦੀਸ਼ੁਦਾ ਵਿਦੇਸ਼ੀ ਸਿਗਰਟਾਂ ਦੀ ਵੱਡੀ ਖੇਪ ਮਿਲੀ, ਜਿਸ ਨੂੰ ਕਸਟਮ ਵਿਭਾਗ ਨੇ ਜ਼ਬਤ ਕਰ ਲਿਆ।

ਕਸਟਮ ਵਿਭਾਗ ਇਸ ਮਾਮਲੇ ਦੀ ਹੋਰ ਜਾਂਚ ਕਰ ਰਿਹਾ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਯਾਤਰੀ ਕਿਸ ਨੈੱਟਵਰਕ ਵੱਲੋਂ ਨਸ਼ੀਲੇ ਪਦਾਰਥ ਦੀ ਤਸਕਰੀ ਕਰ ਰਿਹਾ ਸੀ। ਇਸ ਤੋਂ ਇਲਾਵਾ, ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਯਾਤਰੀ ਇੰਨੀ ਵੱਡੀ ਖੇਪ ਕੰਬੋਡੀਆ ਜਾਂ ਮਲੇਸ਼ੀਆ ਤੋਂ ਲੈ ਕੇ ਆਇਆ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।