ਚੰਡੀਗੜ੍ਹ, 19 ਨਵੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਵਿਚ ਲਾਅ ਐਂਡ ਆਰਡਰ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਜੋ ਚੋਣਾਂ ਤੋਂ ਪਹਿਲਾਂ ਕਹਿੰਦੀ ਸੀ ਕਿ ਬਦਲਾਅ ਲੈ ਕੇ ਆਵਾਂਗੇ, ਪਰ ਬਦਲਾਅ ਦਿਖਾਈ ਨਹੀਂ ਦੇ ਰਿਹਾ। ਅਕਾਲੀ ਆਗੂ ਨੇ ਕਿਹਾ ਕਿ ਅੱਜ ਗੈਂਗਸਟਰ ਜੇਲ੍ਹਾਂ ਵਿਚ ਆਪਣਾ ਧੰਦਾ ਚਲਾ ਰਹੇ ਹਨ। ਜੇਲ੍ਹਾਂ ਵਿਚ ਬੈਠ ਕੇ ਗੈਂਗਸਟਰ ਵਪਾਰੀਆਂ ਨੂੰ ਨਿਸ਼ਾਨਾ ਬਣਾ ਰਹੇ ਹਨ।




