ਚੰਡੀਗੜ੍ਹ, 20 ਨਵੰਬਰ: ਦੇਸ਼ ਕਲਿੱਕ ਬਿਊਰੋ :
ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਹੋਈ। ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਦਾਇਰ ਨਿਯਮਿਤ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਕਰਦਿਆਂ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।
ਦੱਸ ਦਈਏ ਕਿ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ 25 ਜੂਨ ਨੂੰ ਸਵੇਰੇ ਉਨ੍ਹਾਂ ਦੇ ਅੰਮ੍ਰਿਤਸਰ ਘਰ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਅੱਜ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਨਣ ਤੋਂ ਬਾਅਦ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ। ਮੰਨਿਆ ਜਾ ਰਿਹਾ ਹੈ ਕਿ ਅਗਲੀ ਸੁਣਵਾਈ ਦੌਰਾਨ ਮਜੀਠੀਆ ਦੀ ਜ਼ਮਾਨਤ ਅਰਜੀ ‘ਤੇ ਕੋਈ ਫ਼ੈਸਲਾ ਆ ਸਕਦਾ ਹੈ।




