ਥਾਰ ਵਾਲੀ ਬਰਖਾਸਤ ਮਹਿਲਾ ਕਾਂਸਟੇਬਲ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

ਪੰਜਾਬ

ਚੰਡੀਗੜ੍ਹ, 20 ਨਵੰਬਰ: ਦੇਸ਼ ਕਲਿੱਕ ਬਿਊਰੋ :

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੀ ਗਈ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਜ਼ਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ ਅਮਨਦੀਪ ਕੌਰ ਪਿਛਲੇ 5 ਮਹੀਨੇ 19 ਦਿਨ ਤੋਂ ਨਿਆਂਇਕ ਹਿਰਾਸਤ ਵਿੱਚ ਸੀ।

ਪੰਜਾਬ ਪੁਲਿਸ ਦੀ ਏਐਨਟੀਐਫ ਟੀਮ ਨੇ ਜ਼ਿਲ੍ਹਾ ਪੁਲਿਸ ਦੀ ਮਦਦ ਨਾਲ ਅਮਨਦੀਪ ਕੌਰ ਨੂੰ ਪੁਲਿਸ ਵੱਲੋਂ ਥਾਰ ‘ਚ ਚਿੱਟੇ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ਤੋਂ 17.71 ਗ੍ਰਾਮ ਚਿੱਟਾ ਬਰਾਮਦ ਹੋਇਆ ਸੀ, ਜਿਸ ਕਾਰਨ ਡੀਜੀਪੀ ਨੇ ਅਗਲੇ ਹੀ ਦਿਨ ਉਸਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਸੀ।

ਜਿਸ ਤੋਂ ਬਾਅਦ ਇਸ ਮਾਮਲੇ ‘ਚ ਵਿਜੀਲੈਂਸ ਦੀ ਵੀ ਐਂਟਰੀ ਹੋਈ ਸੀ ਅਤੇ ਅਮਨਦੀਪ ਕੌਰ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਵਿਜੀਲੈਂਸ ਦੇ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। 14 ਨਵੰਬਰ ਨੂੰ ਵਿਜਲੈਂਸ ਵੱਲੋਂ ਅਮਨਦੀਪ ਕੌਰ ਦੇ ਖਿਲਾਫ ਚਲਾਨ ਪੇਸ਼ ਕੀਤਾ ਗਿਆ ਸੀ। ਜ਼ਮਾਨਤ ਦੀ ਸੁਣਵਾਈ ਦੌਰਾਨ ਅਮਨਦੀਪ ਕੌਰ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਚਲਾਨ ਪੇਸ਼ ਹੋਣ ਤੋਂ ਬਾਅਦ ਹਿਰਾਸਤ ਵਿੱਚ ਰੱਖਣ ਦੀ ਲੋੜ ਨਹੀਂ ਰਹਿੰਦੀ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਣ ਤੋਂ ਬਾਅਦ ਜ਼ਮਾਨਤ ਮਨਜ਼ੂਰ ਕਰ ਲਈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।