ਪੰਜਾਬ ’ਚ ਪਤੀ ਵੱਲੋਂ ਸਰਕਾਰੀ ਅਧਿਆਪਕਾ ਪਤਨੀ ਦਾ ਕਤਲ

ਪੰਜਾਬ

ਪਤੀ ਵੱਲੋਂ ਆਪਣੀ ਪਤਨੀ ਦਾ ਕਤਲ ਕਰਨ ਦੀ ਖਬਰ ਸਾਹਮਣੇ ਆਈ ਹੈ। ਤੇਜ਼ਧਾਰ ਹਥਿਆਰਾਂ ਨਾਲ ਪਤੀ ਨੇ ਪਤਨੀ ਜਸਪਾਲ ਕੌਰ ਦਾ ਕਤਲ ਕਰ ਦਿੱਤਾ ਗਿਆ ਹੈ।

ਤਰਨਤਾਰਨ, 21 ਨਵੰਬਰ, ਦੇਸ਼ ਕਲਿੱਕ ਬਿਓਰੋ :

ਪਤੀ ਵੱਲੋਂ ਆਪਣੀ ਪਤਨੀ ਦਾ ਕਤਲ ਕਰਨ ਦੀ ਖਬਰ ਸਾਹਮਣੇ ਆਈ ਹੈ। ਤੇਜ਼ਧਾਰ ਹਥਿਆਰਾਂ ਨਾਲ ਪਤੀ ਨੇ ਪਤਨੀ ਜਸਪਾਲ ਕੌਰ ਦਾ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ 35 ਸਾਲਾ ਜਸਪਾਲ ਕੌਰ ਸਰਕਾਰੀ ਸਕੂਲ ਵਿਚ ਅਧਿਆਪਕਾ ਵਜੋਂ ਡਿਊਟੀ ਕਰਦੀ ਹੈ। ਮ੍ਰਿਤਕਾ ਦੇ ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਦੋਵਾਂ ਜੀਆਂ ਦਾ ਪਹਿਲਾਂ ਵੀ ਆਪਸ ਵਿਚ ਝਗੜਾ ਹੁੰਦਾ ਸੀ। ਇਹ ਵੀ ਦੋਸ਼ ਲਗਾਇਆ ਕਿ ਲੜਕੇ ਦਾ ਕਿਤੇ ਬਾਹਰ ਵੀ ਕੋਈ ਚੱਕਰ ਸੀ। ਸਾਨੂੰ ਫੋਨ ਕਰਕੇ ਦੱਸਿਆ ਗਿਆ ਕਿ ਜਸਪਾਲ ਕੌਰ ਨੂੰ ਕੁਝ ਹੋ ਗਿਆ, ਜਦੋਂ ਆ ਕੇ ਦੇਖਿਆ ਤਾਂ ਕਤਲ ਕੀਤਾ ਹੋਇਆ ਸੀ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਮੌਕੇ ਉਤੇ ਪਹੁੰਚੇ ਪੁਲਿਸ ਨੇ ਦੱਸਿਆ ਕਿ ਖਡੂਰ ਸਾਹਿਬ ਫਾਟਕ ਦੇ ਨੇੜੇ ਇਕ ਔਰਤ ਦਾ ਕਤਲ ਕੀਤਾ ਗਿਆ ਹੈ। ਮ੍ਰਿਤਕਾ ਦੇ ਪਰਿਵਾਰ ਦੇ ਮੈਂਬਰਾਂ ਦੇ ਬਿਆਨਾਂ ਉਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।