ਗੁਰਤੇਜ ਖੋਸਾ ਨੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ ਬੋਰਡ ਵਜੋਂ ਅਹੁਦਾ ਸੰਭਾਲਿਆ

ਪੰਜਾਬ
  • ਪਾਰਟੀ ਵੱਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਇਆ ਜਾਵੇਗਾ- ਖੋਸਾ

ਫ਼ਰੀਦਕੋਟ 21 ਨਵੰਬਰ:

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਦੀ ਮੌਜੂਦਗੀ ਵਿੱਚ ਗੁਰਤੇਜ ਸਿੰਘ ਖੋਸਾ ਨੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ ਬੋਰਡ ਵਜੋਂ ਆਪਣਾ ਅਹੁਦਾ ਸੰਭਾਲਿਆ। ਸਮੁੱਚੀ ਲੀਡਰਸ਼ਿਪ ਨੇ ਨਵ- ਨਿਯੁਕਤ ਚੇਅਰਮੈਨ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਜੈਤੋ ਅਮੋਲਕ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਚੇਅਰਮੈਨ ਗੁਰਤੇਜ ਸਿੰਘ ਖੋਸਾ ਨੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਮੁਨੀਸ਼ ਸਿਸੋਦੀਆ ਇੰਚਾਰਜ ਪੰਜਾਬ, ਅਮਨ ਅਰੋੜਾ ਸੂਬਾ ਪ੍ਰਧਾਨ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਪੀ ਹੈ, ਉਹ ਇਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਲੋਕਹਿੱਤ ਕਾਰਜਾਂ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹੇ ਅੰਦਰ ਜ਼ਿਲ੍ਹਾ ਪਲਾਨਿੰਗ ਕਮੇਟੀ ਰਾਹੀ ਵੱਡੇ ਪ੍ਰੋਜੈਕਟ ਲਿਆ ਕੇ ਜਿਲ੍ਹੇ ਦੇ ਵਿਕਾਸ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣਗੇ ਅਤੇ ਸਮੁੱਚੀ ਪਾਰਟੀ ਦੀ ਲੀਡਰਸ਼ਿਪ ਦੇ ਸਹਿਯੋਗ ਨਾਲ ਵਿਕਾਸ ਕਾਰਜਾਂ ਨੂੰ ਕਰਵਾਉਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।