ਚੰਡੀਗੜ੍ਹ, 21 ਨਵੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਰਕਾਰ ਵੱਲੋਂ ਰੋਪੜ ਦਾ ਆਰ ਟੀ ਓ ਮੁਅੱਤਲ ਕੀਤਾ ਗਿਆ ਹੈ। ਬੀਤੇ ਰਾਤ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਸਬੰਧੀ ਕਰਵਾਏ ਗਏ ਲਾਈਟ ਐਂਡ ਸਾਊਂਡ ਸ਼ੋਅ ਲਈ ਪਿੰਡਾਂ ਵਿਚ ਬੱਸ ਸਰਵਿਸ ਦੇਣ ਵਿਚ ਲਾਪਰਵਾਹੀ ਦੇ ਇਲਜ਼ਾਮ ਵਿੱਚ ਰੋਪੜ ਦੇ ਆਰ ਟੀ ਓ ਗੁਰਵਿੰਦਰ ਸਿੰਘ ਜੋਹਲ ਨੂੰ ਮੁਅੱਤਲ ਕੀਤਾ ਗਿਆ ਹੈ।




