ਚੰਡੀਗੜ੍ਹ, 21 ਨਵੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਇੱਕ ਬਲਾਕ ਵਿੱਚ ਭਲਕੇ ਤੋਂ ਪੰਜ ਦਿਨ ਸਕੂਲ ਬੰਦ ਰਹਿਣਗੇ। ਇਹ ਸਕੂਲ ਮਿਤੀ 22 ਨਵੰਬਰ ਤੋਂ 26 ਨਵੰਬਰ ਤੱਕ ਬੰਦ ਰਹਿਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਜਾਣਕਾਰੀ ਦਿੱਤੀ।
ਮਿਲੀ ਜਾਣਕਾਰੀ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਮੱਦੇਨਜ਼ਰ, ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਸਾਰੇ ਸਕੂਲ 22 ਨਵੰਬਰ ਤੋਂ 26 ਨਵੰਬਰ ਤੱਕ ਬੰਦ ਰਹਿਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਆਉਣ ਦੀ ਉਮੀਦ ਹੈ ਅਤੇ ਅਜੇ ਵੀ ਵੱਡੀ ਗਿਣਤੀ ਵਿੱਚ ਸ਼ਰਧਾਲੂ ਪਹੁੰਚ ਰਹੇ ਹਨ, ਇਸ ਲਈ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਸਾਰੇ ਸਕੂਲ 22 ਨਵੰਬਰ ਤੋਂ 26 ਨਵੰਬਰ ਤੱਕ ਬੰਦ ਰਹਿਣਗੇ।




