CJI ਦਾ ਸਹੁੰ ਚੁੱਕ ਸਮਾਗਮ: ਸੱਤ ਦੇਸ਼ਾਂ ਦੇ ਮੁੱਖ ਜੱਜ ਸਮਾਗਮ ‘ਚ ਹੋਣਗੇ ਸ਼ਾਮਲ

ਰਾਸ਼ਟਰੀ

ਨਵੀਂ ਦਿੱਲੀ, 22 ਨਵੰਬਰ: ਦੇਸ਼ ਕਲਿੱਕ ਬਿਊਰੋ :

ਜਸਟਿਸ ਸੂਰਿਆ ਕਾਂਤ 24 ਨਵੰਬਰ ਨੂੰ ਭਾਰਤ ਦੇ ਚੀਫ ਜਸਟਿਸ ਵੱਜੋਂ ਸਹੁੰ ਚੁੱਕਣਗੇ। ਰਾਸ਼ਟਰਪਤੀ ਭਵਨ ਵਿਖੇ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਬ੍ਰਾਜ਼ੀਲ ਸਮੇਤ ਸੱਤ ਦੇਸ਼ਾਂ ਦੇ ਮੁੱਖ ਜੱਜ ਅਤੇ ਸੁਪਰੀਮ ਕੋਰਟ ਦੇ ਜੱਜ ਸ਼ਾਮਲ ਹੋਣਗੇ। ਰਿਪੋਰਟਾਂ ਅਨੁਸਾਰ, ਭਾਰਤੀ ਨਿਆਂਪਾਲਿਕਾ ਦੇ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਕਿਸੇ ਸੀਜੇਆਈ ਦੇ ਸਹੁੰ ਚੁੱਕ ਸਮਾਗਮ ਵਿੱਚ ਦੂਜੇ ਦੇਸ਼ਾਂ ਦੇ ਇੰਨੀ ਵੱਡੀ ਗਿਣਤੀ ਵਿੱਚ ਨਿਆਂਇਕ ਵਫ਼ਦ ਮੌਜੂਦ ਹੋਣਗੇ।

ਭੂਟਾਨ, ਕੀਨੀਆ, ਮਲੇਸ਼ੀਆ, ਮਾਰੀਸ਼ਸ, ਨੇਪਾਲ ਅਤੇ ਸ਼੍ਰੀਲੰਕਾ ਦੇ ਮੁੱਖ ਜੱਜ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਇਸ ਸਮਾਰੋਹ ਵਿੱਚ ਸ਼ਾਮਲ ਹੋਣਗੇ। ਮੌਜੂਦਾ ਸੀਜੇਆਈ, ਜਸਟਿਸ ਸੂਰਿਆ ਕਾਂਤ ਦਾ ਕਾਰਜਕਾਲ 23 ਨਵੰਬਰ ਨੂੰ ਖਤਮ ਹੋ ਰਿਹਾ ਹੈ। ਅਗਲੇ ਸੀਜੇਆਈ, ਜਸਟਿਸ ਸੂਰਿਆ ਕਾਂਤ, 9 ਫਰਵਰੀ, 2027 ਨੂੰ ਸੇਵਾਮੁਕਤ ਹੋਣਗੇ। ਉਨ੍ਹਾਂ ਦਾ ਕਾਰਜਕਾਲ ਲਗਭਗ 14 ਮਹੀਨੇ ਦਾ ਹੋਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।