ਮੋਰਿੰਡਾ, 23 ਨਵੰਬਰ (ਭਟੋਆ)
ਪੰਜਾਬ ਐਮੇਚਿਓਰ ਬਾਡੀ ਬਿਲਡਿੰਗ ਐਸੋਸੀਏਸ਼ਨ ਦੇ ਜਨਰਲ ਸਕੱਤਰ ਰਵੀ ਕੁਮਾਰ ਪਰਾਸ਼ਰ ਨੇ ਮੋਰਿੰਡਾ ਦੇ ਅਕਸ਼ੈ ਜੋਸ਼ੀ ਨੂੰ ਐਸੋਸੀਏਸ਼ਨ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਦੱਸਣਯੋਗ ਹੈ ਕਿ ਅਕਸ਼ੈ ਜੋਸ਼ੀ ਬਾਡੀ ਬਿਲਡਿੰਗ ਨੂੰ ਪੂਰੀ ਤਰਹਾਂ ਨਾਲ ਸਮਰਪਿਤ ਹਨ ਅਤੇ ਲੰਬੇ ਸਮੇਂ ਤੋਂ ਬਾਡੀ ਬਿਲਡਿੰਗ ਮੁਕਾਬਲੇ ਕਰਵਾ ਰਹੇ ਹਨ। ਉਹ ਬਾਡੀ ਬਿਲਡਿੰਗ ਖੇਡ ਨੂੰ ਬਹੁਤ ਸੁੱਚਜੇ ਤੇ ਸਾਫ਼ ਸੁਥਰੇ ਤਰੀਕੇ ਨਾਲ ਅੱਗੇ ਵਧਾ ਰਹੇ ਹਨ। ਉਨ੍ਹਾਂ ਦੀ ਇਸ ਨਿਯੁਕਤੀ ਦਾ ਪੰਜਾਬ ਐਮੇਚਿਓਰ ਬਾਡੀ ਬਿਲਡਿੰਗ ਐਸੋਸੀਏਸ਼ਨ ਵਿੱਚ ਭਰਵਾਂ ਸਵਾਗਤ ਕੀਤਾ ਗਿਆ ਹੈ , ਜਿਸ ਕਰਕੇ ਪੂਰੇ ਪੰਜਾਬ ਦੇ ਬਾਡੀ ਬਿਲਡਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਸਾਬਕਾ ਮੁੱਖ ਮੰਤਰੀ ਤੇ ਲੋਕ ਸਭਹ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਅਕਸ਼ੈ ਜੋਸ਼ੀ ਨੂੰ ਮੁਬਾਰਕਾਂ ਦਿੰਦੇ ਹੋਏ ਕਿਹਾ ਕਿ ਅਕਸ਼ੈ ਜੋਸ਼ੀ ਦਾ ਪੰਜਾਬ ਐਮੇਚਿਓਰ ਬਾਡੀ ਬਿਲਡਿੰਗ ਐਸੋਸੀਏਸ਼ਨ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਹੋਣਾ ਪੂਰੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਇਸ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਬਾਡੀ ਬਿਲਡਿੰਗ ਖੇਤਰ ਵਿੱਚ ਅੱਗੇ ਵਧਣ ਲਈ ਨਵੇਂ ਰਾਹ ਬਣਨਗੇ ।




