ਸੰਵਿਧਾਨ (131ਵੇਂ ਸੋਧ) ਬਿੱਲ ਖਿਲਾਫ ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਐਮਰਜੈਂਸੀ ਮੀਟਿੰਗ

ਪੰਜਾਬ

ਚੰਡੀਗੜ੍ਹ, 23 ਨਵੰਬਰ, ਦੇਸ਼ ਕਲਿੱਕ ਬਿਓਰੋ :

ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਨੂੰ ਲੈ ਕੇ ਪਾਰਲੀਮੈਂਟ ਵਿਚ ਲਿਆਦੇ ਜਾ ਰਹੇ ਸੰਵਿਧਾਨਕ (131ਵੇਂ ਸੋਧ) ਬਿੱਲ ਖਿਲਾਫ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਮਰਜੈਂਸੀ ਮੀਟਿੰਗ ਬੁਲਾਈ ਗਈ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੀਟਿੰਗ ਬੁਲਾਈ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਹੱਕਾਂ ‘ਤੇ ਸਿੱਧਾ ਹਮਲਾ ਕਰਨ ਵਾਲੇ ਅਤੇ ਚੰਡੀਗੜ੍ਹ ‘ਤੇ ਪੰਜਾਬ ਦੇ ਹੱਕ ਨੂੰ ਖਤਮ ਕਰਨ ਲਈ ਲਿਆਂਦੇ ਜਾ ਰਹੇ ਪੰਜਾਬ ਵਿਰੋਧੀ ਸੰਵਿਧਾਨ (131ਵੇਂ ਸੋਧ) ਬਿੱਲ ਦੇ ਖਿਲਾਫ਼ ਫੈਸਲਾਕੁੰਨ ਜਵਾਬ ਦੀ ਤਿਆਰੀ ਲਈ, ਮੈਂ ਸੋਮਵਾਰ ਦੁਪਹਿਰ 2 ਵਜੇ ਪਾਰਟੀ ਦੇ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਪਾਰਟੀ ਦੀ ਕੋਰ ਕਮੇਟੀ ਦੀ ਐਮਰਜੈਂਸੀ ਮੀਟਿੰਗ ਬੁਲਾ ਰਿਹਾ ਹਾਂ ।

ਉਨ੍ਹਾਂ ਕਿਹਾ ਮੈਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਇਹ ਪੰਜਾਬ ਵਿਰੋਧੀ ਸੋਧ ਬਿੱਲ ਅਤੇ ਕੇਂਦਰ ਵੱਲੋਂ ਫੈਡਰਲ ਢਾਂਚੇ ‘ਤੇ ਕੀਤਾ ਜਾ ਰਹੇ ਸਿੱਧੇ ਹਮਲੇ ਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰ ਪੱਧਰ ‘ਤੇ ਡਟ ਕੇ ਮੁਕਾਬਲਾ ਕੀਤਾ ਜਾਵੇਗਾ ਅਤੇ ਇਸਨੂੰ ਕਿਸੇ ਵੀ ਕੀਮਤ ‘ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ।

ਉਨ੍ਹਾਂ ਕਿਹਾ ਮੈਂ ਮੁੜ ਦੁਹਰਾਉਂਦਾ ਹਾਂ ਕਿ ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਅਟੱਲ ਹੈ ਤੇ ਇਸ ਦੇ ਲਈ ਕਿਸੇ ਕਿਸਮ ਦਾ ਕੋਈ ਸਮਝੌਤਾ ਮਨਜ਼ੂਰ ਨਹੀਂ ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।