ਅੰਮ੍ਰਿਤਸਰ, 24 ਨਵੰਬਰ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ‘ਚ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ। ਜਿਸ ਵਿੱਚ ਇੱਕ ਬਦਮਾਸ਼ ਦੀ ਮੌਤ ਹੋ ਗਈ, ਦੂਜਾ ਗੰਭੀਰ ਜ਼ਖਮੀ ਹੋ ਗਿਆ ਅਤੇ ਹਸਪਤਾਲ ਵਿੱਚ ਦਾਖਲ ਹੈ। ਇਸ ਘਟਨਾ ਵਿੱਚ ਇੱਕ ਪੁਲਿਸ ਮੁਲਾਜ਼ਮ ਨੂੰ ਵੀ ਗੋਲੀ ਲੱਗੀ। ਜ਼ਖਮੀ ਪੁਲਿਸ ਮੁਲਾਜ਼ਮ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਨੇ ਕਿਹਾ ਕਿ ਅੱਜ ਸੋਮਵਾਰ ਸਵੇਰੇ ਦੋਵੇਂ ਬਦਮਾਸ਼ ਰਈਆ ਨਹਿਰ ਨੇੜੇ ਬਾਈਕ ‘ਤੇ ਜਾ ਰਹੇ ਸਨ। ਸੂਚਨਾ ਮਿਲਣ ‘ਤੇ ਜਦੋਂ ਪੁਲਿਸ ਪਹੁੰਚੀ ਅਤੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲਿਸ ‘ਤੇ ਗੋਲੀ ਚਲਾ ਦਿੱਤੀ। ਇਸ ਵਿੱਚ ਇੱਕ ਪੁਲਿਸ ਮੁਲਾਜ਼ਮ ਨੂੰ ਗੋਲੀ ਲੱਗ ਗਈ। ਜਵਾਬੀ ਕਾਰਵਾਈ ਵਿੱਚ ਦੋਵੇਂ ਬਦਮਾਸ਼ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ ਇੱਕ ਦੀ ਹਸਪਤਾਲ ਵਿੱਚ ਮੌਤ ਹੋ ਗਈ।
ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬਦਮਾਸ਼ਾਂ ਨੇ ਹਾਲ ਹੀ ਵਿੱਚ 50 ਲੱਖ ਰੁਪਏ ਦੀ ਫਿਰੌਤੀ ਨਾ ਦੇਣ ‘ਤੇ ਇੱਕ ਦੁਕਾਨਦਾਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਉਦੋਂ ਤੋਂ ਪੁਲਿਸ ਉਨ੍ਹਾਂ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀ ਸੀ।




